ਅੰਮ੍ਰਿਤਸਰ ਵਿਚ ਆਏ ਦਿਨ ਗੋਲੀਆਂ ਚੱਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਲੋਕਾਂ ਦੇ ਮਨਾਂ ਵਿਚ ਪੁਲਿਸ ਤੇ ਕਾਨੂੰਨ ਦਾ ਕੋਈ ਵੀ ਡਰ ਖੌਫ਼ ਨਹੀਂ ਰਿਹਾ। ਇਹ ਲੋਕ ਕਿਥੋਂ ਪਿਸਤੌਲ ਲੈ ਕੇ ਆਉਂਦੇ ਹਨ ਇਹ ਗੱਲ ਸਮਝ ਤੋਂ ਬਾਹਰ ਹੈ ਪਰ ਇਨ੍ਹਾਂ ਕਰਕੇ ਕਈ ਘਰ ਬਰਬਾਦ ਹੋ ਰਹੇ ਹਨ। ਅੰਮ੍ਰਿਤਸਰ ਤੋਂ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਥੇ ਸ਼ਹਿਰ ਵਿਚ ਗੋਲੀਆਂ ਚੱਲੀਆਂ ਹਨ। ਦੇਰ ਰਾਤ ਪੁਰਾਣੀ ਰੰਜਿਸ਼ ਦੇ ਕਾਰਨ ਮੋਟਰਸਾਈਕਲ ‘ਤੇ ਸਵਾਰ 2 ਨੌਜਵਾਨਾਂ ਨੇ ਮਨਦੀਪ ਸਿੰਘ ਦੇ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ ਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਪਹਿਲਾਂ ਵੀ ਇਨ੍ਹਾਂ ਲੋਕਾਂ ਨੇ ਮਨਦੀਪ ਸਿੰਘ ‘ਤੇ ਗੋਲੀਆਂ ਚਲਾਈਆਂ ਸਨ ਜਿਸ ਦੀ ਸ਼ਿਕਾਇਤ ਵੀ ਅਸੀਂਪੁਲਿਸ ਨੂੰ ਕੀਤੀ ਸੀ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਤੇ ਦੋਸ਼ੀਆਂ ਨੂੰ ਛੱਡ ਦਿੱਤਾ। ਬੀਤੀ ਦੇਰ ਰਾਹਤ ਡੇਵਿਡ ਤੇ ਕਾਸ਼ੀ ਬਾਈਕ ‘ਤੇ ਸਵਾਰ ਹੋ ਕੇ ਆਏ ਤੇ ਉਨ੍ਹਾਂ ਨੇ ਮਨਦੀਪ ਸਿੰਘ ਜੋ ਗਲੀ ਦੇ ਬਾਹਰ ਖੜ੍ਹਾ ਸੀ ਉਸ ‘ਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ ਜਿਸ ਦੀ ਬਾਅਦ ਵਿਚ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਅਸੀਂ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦੇ ਹਾਂ ਕਿ ਦੋਸ਼ੀਆਂ ਨੂੰ ਫੜ ਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌ.ਤ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼
ਇਸ ਮੌਕੇ ਡੀਐੱਸਪੀ ਲਖਵਿੰਦਰ ਸਿੰਘ ਕਲੇਰ ਨੇ ਕਿਹਾ ਕਿ ਪਿੰਡ ਮਾਹਲ ਵਿਚ ਦੇਰ ਰਾਤ ਡੇਵਿਡ ਤੇ ਕਾਸ਼ੀ ਨੇ ਮਨਦੀਪ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤੀ। ਅਸੀਂ ਮਾਮਲਾ ਦਰਜ ਕਰ ਲਿਆ ਹੈ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮ ਭੇਜ ਦਿੱਤੀ ਗਈ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























