ਬੁਢਲਾਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਦਿਲ ਦਾ ਦੌਰਾ ਪੈਣ ਕਰਕੇ 2 ਸਕੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਭਾਸ਼ ਸ਼ਰਮਾ ਤੇ ਰਮੇਸ਼ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਪੰਚਾਇਤੀ ਦੁਰਗਾ ਮੰਦਰ ਦੇ ਪੁਜਾਰੀ ਮਰਹੂਮ ਦੇਵਦੱਤ ਸ਼ਰਮਾ ਦੇ ਘਰ ਉਸ ਸਮੇਂ ਦੁੱਖਾਂ ਦਾ ਪਹਾੜ ਡਿੱਗ ਪਿਆ ਜਦੋਂ ਉਨ੍ਹਾਂ ਦਾ ਇੱਕ ਪੁੱਤਰ ਸੁਭਾਸ਼ ਸ਼ਰਮਾ ਦੁਕਾਨਾਂ ਦੇ ਮਹੂਰਤ ਲਈ ਪੂਜਾ ਕਰਨ ਗਿਆ ਜਿਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਭਰਾ ਦੀ ਮੌਤ ਦੀ ਖਬਰ ਜਦੋਂ ਵੱਡੇ ਭਰਾ ਰਮੇਸ਼ ਕੁਮਾਰ ਕਾਲਾ ਪੰਡਿਤ ਨੂੰ ਮਿਲੀ ਤਾਂ ਉਹ ਵੀ ਇਸ ਸਦਮੇ ਨੂੰ ਬਰਦਾਸ਼ਤ ਨਹੀਂ ਕਰ ਸਕਿਆ ਤੇ ਬੇਹੋਸ਼ ਹੋ ਗਿਆ ਜਦੋਂ ਉਸ ਨੂੰ ਡਾਕਟਰ ਕੋਲ ਲਿਜਾਇਆ ਗਿਆ ਤਾਂ ਰਮੇਸ਼ ਨੂੰ ਵੀ ਮ੍ਰਿਤਕ ਐਲਾਨ ਦਿੱਤਾ ਗਿਆ। ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਇਕੋ ਸਮੇਂ 2 ਮੌਤਾਂ ਹੋ ਜਾਣ ਨਾਲ ਪੂਰੇ ਸ਼ਹਿਰ ਵਿਚ ਸੋਗ ਦਾ ਮਾਹੌਲ ਹੈ।
ਦੱਸ ਦੇਈਏ ਕਿ ਇਹ ਪਰਿਵਾਰ ਪਿਛਲੇ 80 ਸਾਲਾਂ ਤੋਂ ਸ਼ਹਿਰ ਦੇ ਵੱਖ ਵੱਖ ਮੰਦਰਾਂ ਚ ਬਤੌਰ ਪੁਜਾਰੀ ਸੇਵਾ ਕਰ ਰਹੇ ਸਨ। ਹਿੰਦੂ ਸੰਸਥਾਵਾਂ ਵੱਲੋਂ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
























