ਫਰੀਦਕੋਟ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿਚ ਦੋ ਭਰਾਵਾਂ ਦੀ ਡੁੱਬਣ ਨਾਲ ਮੌਤ ਹੋ ਗਈ ਹੈ। ਦੋਵੇਂ ਚਚੇਰੇ ਭਰਾ ਸਨ। ਮ੍ਰਿਤਕ ਬੱਚਿਆਂ ਦੀ ਪਛਾਣ ਲਵਪ੍ਰੀਤ ਸਿੰਘ ਤੇ ਹਰਮਨ ਸਿੰਘ ਵਜੋਂ ਹੋਈ ਹੈ। ਦੋਵੇਂ 8ਵੀਂ ਕਲਾਸ ਦੇ ਵਿਦਿਆਰਥੀ ਸਨ।
ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਵਿਚ ਪਾਠ ਦਾ ਭੋਗ ਸਮਾਰੋਹ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਲੇ ਸ਼ਾਮਲ ਹੋਏ ਸਨ। ਇਸੇ ਸਮਾਰੋਹ ਵਿਚ ਆਪਣੇ ਪਰਿਵਾਰਾਂ ਨਾਲ ਆਏ ਕੁਝ ਬੱਚੇ ਗੁਰਦੁਆਰਾ ਸਾਹਿਬ ਦੇ ਸਰੋਵਰ ਕੋਲ ਖੜ੍ਹੇ ਸਨ। ਇਥੇ ਪੈਰ ਫਿਸਲਣ ਨਾਲ ਲਵਪ੍ਰੀਤ ਸਰੋਵਰ ਵਿਚ ਡਿੱਗ ਗਿਆ ਤੇ ਉਸ ਨੂੰ ਬਚਾਉਣ ਲਈ ਹਰਮਨ ਸਿੰਘ ਵੀ ਤਲਾਬ ਵਿਚ ਉਤਰਿਆ ਤੇ ਉਹ ਵੀ ਪਾਣੀ ਵਿਚ ਡੁੱਬ ਗਿਆ। ਸੂਚਨਾ ਮਿਲਦੇ ਹੀ ਪਿੰਡ ਵਾਲਿਆਂ ਨੇ ਦੋਵਾਂ ਨੂੰ ਬਾਹਰ ਕੱਢਿਆ ਤੇ ਹਸਪਤਾਲ ਲੈ ਗਏ ਜਿਥੇ ਡਾਕਟਰਾਂ ਵੱਲੋਂ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮੁੜ ਜੇਲ੍ਹ ਤੋਂ ਆਇਆ ਬਾਹਰ , ਮਿਲੀ 21 ਦਿਨਾਂ ਦੀ ਫਰਲੋ
ਇਹ ਵੀ ਖਬਰ ਹੈ ਕਿ ਦੋਵੇਂ ਬੱਚੇ ਕਬੱਡੀ ਦੇ ਖਿਡਾਰੀ ਸਨ। ਪਿੰਡ ਵਾਲਿਆਂ ਦੇ ਨਾਲ-ਨਾਲ ਪੰਚਾਇਤ ਵੀ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਪ੍ਰਸ਼ਾਸਨ ਤੇ ਸਰਕਾਰ ਤੋਂ ਵੀ ਬੱਚਿਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇਣ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
