ਲੁਧਿਆਣਾ ਦੇ ਇਮੀਗ੍ਰੇਸ਼ਨ ਸੈਂਟਰ ਸੰਚਾਲਕ ਨੇ ਬਠਿੰਡਾ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 167.25 ਲੱਖ ਰੁਪਏ ਦੀ ਠੱਗੀ ਕੀਤੀ ਹੈ। ਮਾਮਲੇ ਵਿਚ ਪੀੜਤ ਨੌਜਵਾਨ ਵੱਲੋਂ ਐੱਸਐੱਸਪੀ ਬਠਿੰਡਾ ਹਰਮਨਬੀਰ ਸਿੰਘ ਗਿੱਲ ਨੂੰ ਸ਼ਿਕਾਇਤ ਕੀਤੀ ਗਈ। ਪੁਲਿਸ ਨੇ ਈਓ ਵਿੰਗ ਨੇ ਮਾਮਲੇ ਦੀ ਪੜਤਾਲ ਕਰਨ ਦੇ ਬਾਅਦ ਲੁਧਿਆਣਾ ਵਾਸੀ ਦੋ ਸਕੇ ਭਰਾਵਾਂ ਸਣੇ 3 ਲੋਕਾਂ ਨੂੰ ਨਾਮਜ਼ਦ ਕਰਕੇ 2 ਨੂੰ ਗ੍ਰਿਫਤਾਰ ਕਰ ਲਿਆ ਹੈ।
ਕੈਨਾਲ ਕਾਲੋਨੀ ਥਾਣਾ ਪੁਲਿਸ ਨੂੰ ਸ਼ਿਕਾਇਤ ਦੇ ਕੇ ਅਜੇ ਕੁਮਾਰ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਨੇ ਦੱਸਿਆ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਸੀ।ਇਸ ਲਈ ਉਸ ਨੇ ਲੁਧਿਆਣਾ ਦੇ ਰਹਿਣ ਵਾਲੇ ਬੌਬੀ ਚੰਢਾਲੀਆ, ਉਸ ਦੇ ਭਰਾ ਇੰਦਰਜੀਤ ਚੰਢਾਲੀਆ ਤੇ ਰਾਜੇਸ਼ ਕੁਮਾਰ ਨਾਲ ਸੰਪਰਕ ਕੀਤਾ।
ਇਹ ਵੀ ਪੜ੍ਹੋ : ਅੱਜ ਮੈਡੀਟੇਸ਼ਨ ਤੋਂ ਜਾਗਣਗੇ ਕੇਜਰੀਵਾਲ, ਰਿਸੀਵ ਕਰਨ ਲਈ ਯੋਗ ਸੈਂਟਰ ਪਹੁੰਚੇ CM ਮਾਨ
ਪੀੜਤ ਮੁਤਾਬਕ ਮੁਲਜ਼ਮ ਭਰਾਵਾਂ ਨੇ ਉਸਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਈ ਕਿਸ਼ਤਾਂ ਵਿਚ 17.25 ਲੱਖ ਰੁਪਏ ਹਾਸਲ ਕਰ ਲਏ ਪਰ ਉਸ ਨੂੰ ਵਿਦੇਸ਼ ਨਹੀਂ ਭੇਜਿਆ। ਜਦੋਂ ਉਸ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਉਨ੍ਹਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਅਜਿਹਾ ਕਰਕੇ ਉਸ ਨਾਲ ਠੱਗੀ ਕੀਤੀ ਗਈ। ਪੁਲਿਸ ਨੇ ਤਿੰਨਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”