ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਲੋਕਾਂ ਦੇ ਹੌਂਸਲੇ ਇਸ ਹੱਦ ਤੱਕ ਵਧ ਗਏ ਹਨ ਕਿ ਹੁਣ ਉਹ ਖਾਕੀ ਵਰਦੀ ਵਾਲਿਆਂ ਤੋਂ ਵੀ ਨਹੀਂ ਡਰਦੇ। ਗੁਰਦਾਸਪੁਰ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਅਜਿਹੇ ‘ਚ ਜੇ ਪੰਜਾਬ ਪੁਲਸ ਦੇ ਮੁਲਾਜ਼ਮ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਹਾਲਤ ਕੀ ਹੋਵੇਗੀ।
ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ ਦੇ ਸਰਹੱਦੀ ਖੇਤਰ ‘ਚ ਸੁਰੱਖਿਆ ਦੀ ਦੂਜੀ ਲਾਈਨ ‘ਤੇ ਸਥਿਤ ਚੌਕੀ ‘ਤੇ ਪੁਲਿਸ ਵੱਲੋਂ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਚੈਕਿੰਗ ਕੀਤੀ ਜਾਂਦੀ ਹੈ। ਸ਼ਨੀਵਾਰ ਨੂੰ 2 ਸ਼ੱਕੀ ਵਿਅਕਤੀ ਨਸ਼ੇ ਦੀ ਹਾਲਤ ‘ਚ ਬਾਈਕ ‘ਤੇ ਆਏ, ਜਿਨ੍ਹਾਂ ਨੂੰ ਪੁਲਸ ਮੁਲਾਜ਼ਮਾਂ ਨੇ ਚੈਕਿੰਗ ਲਈ ਰੋਕਿਆ।
ਇਹ ਵੀ ਪੜ੍ਹੋ : ਹੀਰੋਸ਼ਿਮਾ ਡੇ : ਭਾਫ਼ ਬਣ ਉੱਡ ਗਏ ਸਨ ਲੋਕ… ਗੀਤਾ ਪੜ੍ਹਦਾ ਸੀ ਪਰਮਾਣੂ ਬੰਬ ਬਣਾਉਣ ਵਾਲਾ ਵਿਗਿਆਨੀ
ਜਦੋਂ ਪੁਲਿਸ ਮੁਲਾਜ਼ਮਾਂ ਨੇ ਉਸ ਕੋਲੋਂ ਮੋਟਰਸਾਈਕਲ ਦੇ ਕਾਗ਼ਜ਼ਾਤ ਮੰਗੇ ਤਾਂ ਉਨ੍ਹਾਂ ਨੇ ਉਸ ਨਾਲ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਇਸ ਸਬੰਧੀ ਸਾਥੀ ਪੁਲਿਸ ਮੁਲਾਜ਼ਮਾਂ ਨੇ ਥਾਣਾ ਸਦਰ ਵਿਖੇ ਸੂਚਨਾ ਦਿੱਤੀ। ਪੁਲਿਸ ਟੀਮ ਨੇ ਮੌਕੇ ’ਤੇ ਆ ਕੇ ਰਾਜੇਸ਼ ਕੁਮਾਰ (ਬੱਬਾ) ਅਤੇ ਅਰਵਿੰਦਰ (ਸਾਬੀ) ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: