ਬਟਾਲਾ ਦੇ ਨੇੜਲੇ ਪਿੰਡ ਸੇਖਵਾ ਨੇੜੇ ਭਿਆਨਕ ਹਾਦਸਾ ਵਾਪਰਿਆ ਹੈ। ਗੱਠਾਂ ਢੋਣ ਵਾਲੀ ਟਰਾਲੀ ਨਾਲ 2 ਕਾਰਾਂ ਦੀ ਟੱਕਰ ਹੋ ਗਈ, ਜਿਸ ਨਾਲ ਦੋਵੇਂ ਕਾਰਾਂ ਪਲਟ ਗਈਆਂ ਹਨ ਤੇ ਕਾਰਾਂ ਵਿਚ ਸਵਾਰ 3 ਵਿਅਕਤੀਆਂ ਦੀ ਮੌਕੇ ‘ਤੇ ਦਰਦਨਾਕ ਮੌਤ ਹੋ ਗਈ ਹੈ ਤੇ ਨਾਲ ਹੀ 6 ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਦੱਸੇ ਜਾ ਰਹੇ ਹਨ।
ਮ੍ਰਿਤਕਾਂ ਵਿਚੋਂ ਇਕ ਦੀ ਪਛਾਣ ਸੁਰਜੀਤ ਸਿੰਘ ਵਜੋਂ ਹੋਈ ਹੈ ਤੇ ਉਹ 17 ਸਾਲ ਬਾਅਦ ਅਮਰੀਕਾ ਤੋਂ ਪੰਜਾਬ ਪਰਤਿਆ ਸੀ ਤੇ ਸੁਰਜੀਤ ਸਿੰਘ ਨੇ ਅੱਜ ਹੀ ਅਮਰੀਕਾ ਵਾਪਸ ਜਾਣਾ ਸੀ ਪਰ ਭਗਵਾਨ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਤੇ ਹਾਦਸੇ ਵਿਚ ਉਸ ਦੀ ਮੌਤ ਹੋ ਗਈ।ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਇਹ ਵੀ ਖਬਰ ਹੈ ਕਿ ਮ੍ਰਿਤਕਾਂ ਵਿਚ 2 ਵਿਅਕਤੀ ਸਾਂਢੂ ਸਨ।
ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਉਨ੍ਹਾਂ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























