ਉੱਤਰ ਪ੍ਰਦੇਸ਼ ਦੇ ਬਦਾਯੂੰ ‘ਚ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਵਿਅਕਤੀ ਵਲੋਂ ਬਹੁਤ ਹੀ ਸ਼ਰਮਨਾਕ ਕਾਰਾ ਕੀਤਾ ਗਿਆ ਹੈ। ਮੁਲਜ਼ਮ ਨੇ ਤਿੰਨ ਬੱਚਿਆਂ ‘ਤੇ ਜਾਨਲੇਵਾ ਹਮਲਾ ਕੀਤਾ ਹੈ ਜਿਸ ਵਿਚੋਂ 2 ਦੀ ਮੌਤ ਹੋ ਗਈ ਹੈ ਜਦੋਂ ਕਿ ਇਕ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਹਮਲਾ ਉਸਤਰੇ ਦੇ ਨਾਲ ਕੀਤਾ ਗਿਆ ਹੈ।
ਪੁਲਿਸ ਨੇ 3 ਘੰਟੇ ਬਾਅਦ ਐਕਸ਼ਨ ਲੈਂਦੇ ਹੋਏ ਮੁਲਜ਼ਮ ਨੂੰ ਐਨਕਾਊਂਟਰ ਵਿਚ ਢੇਰ ਕਰ ਦਿੱਤਾ ਗਿਆ, ਜਦੋਂ ਕਿ ਦੂਜਾ ਮੁਲਜ਼ਮ ਫਰਾਰ ਹੈ। ਦੋਵੇਂ ਦੋਸ਼ੀ ਭਰਾ ਹਨ। ਮੁਲਜ਼ਮ ਦੀ ਗੁਆਂਢ ਵਿਚ ਹੀ ਸੈਲੂਨ ਦੀ ਦੁਕਾਨ ਹੈ। ਅਜੇ ਤੱਕ ਵਾਰਦਾਤ ਦੀ ਵਜ੍ਹਾ ਸਾਹਮਣੇ ਨਹੀਂ ਆਈ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 3 ਲੁਟੇਰਿਆਂ ਨੂੰ ਕੀਤਾ ਕਾਬੂ, ਮੁਲਜ਼ਮਾਂ ਕੋਲੋਂ ਹ.ਥਿਆ.ਰ ਬਰਾਮਦ
ਦੱਸ ਦੇਈਏ ਕਿ ਮੁਲਜ਼ਮ ਆਪਣੀ ਪਤਨੀ ਦੇ ਨਾਲ ਪਾਰਲਰ ਦਾ ਕੰਮ ਚਲਾਉਂਦਾ ਸੀ ਤੇ ਜਿਹੜੇ ਬੱਚਿਆਂ ‘ਤੇ ਹਮਲਾ ਕੀਤਾ ਗਿਆ ਉਹ ਘਰ ਵਿਚ ਇਕੱਲੀ ਸੀ। ਇਸੇ ਦਰਮਿਆਨ ਮੁਲਜ਼ਮ ਸੈਲੂਨ ਵਿਚ ਗਿਆ ਤੇ ਉਸ ਵੱਲੋਂ ਬੱਚਿਆਂ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਹਮਲੇ ਵਿਚ 2 ਦੀ ਮੌਤ ਹੋ ਚੁੱਕੀ ਹੈ ਤੇ ਇਕ ਗੰਭੀਰ ਜ਼ਖਮੀ ਹੈ।
ਵੀਡੀਓ ਲਈ ਕਲਿੱਕ ਕਰੋ -: