2 District Presidents of Women Akali Dal : ਚੰਡੀਗੜ੍ਹ : ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਇਸਤਰੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਜ਼ਿਲ੍ਹਾ ਮਾਨਸਾ (ਸ਼ਹਿਰੀ) ਅਤੇ (ਦਿਹਾਤੀ) ਅਤੇ ਮਹਾਂਰਾਸ਼ਟਰ ਇਕਾਈ ਦੇ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਸਿਮਰਜੀਤ ਕੌਰ ਸਿੰਮੀ ਨੂੰ ਜਿਲਾ ਮਾਨਸਾ (ਦਿਹਾਤੀ) ਅਤੇ ਬੀਬੀ ਬਲਬੀਰ ਕੌਰ ਬੁਢਲਾਢਾ ਨੂੰ ਜਿਲਾ ਮਾਨਸਾ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬੀਬੀ ਪਰਮਜੀਤ ਕੌਰ ਪਿੰਕੀ ਮੁੰਬਈ ਨੂੰ ਮਹਾਂਰਾਸ਼ਟਰ ਸਟੇਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।