2 more positive cases : ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ। ਅੱਜ ਪਠਾਨਕੋਟ ਜ਼ਿਲੇ ਦੇ ਸੁਜਾਨਪੁਰ ਵਿਚ ਕੋਰੋਨਾ ਦੇ ਹੋਰ ਪਾਜ਼ੀਟਿਵ ਮਾਮਲਿਆਂ ਦੇ ਸਾਹਮਣੇ ਆਉਣ ਦੀ ਪੁਸ਼ਟੀ ਹੋਈ ਹੈ। ਇਸ ਦੀ ਜਾਣਕਾਰੀ ਸਿਵਲ ਹਸਪਤਾਲ ਦੀ ਐਸਐਮਓ ਨੀਰੂ ਸ਼ਰਮਾ ਨੇ ਦਿੱਤੀ। ਉਨ੍ਹਾਂ ਇਨ੍ਹਾਂ ਦੋਹਾਂ ਮਾਮਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀੜਤਾਂ ਦੀ ਪਛਾਣ ਵਿਜੇ ਕੁਮਾਰ ਪੁੱਤਰ ਚੰਦੋ ਰਾਮ ਵਾਰਡ ਨੰਬਰ 11 ਅਤੇ ਪ੍ਰਵੀਣ ਕੁਮਾਰ ਪੁੱਤਰ ਕਰਮ ਸਿੰਘ ਵਾਰਡ ਨੰਬਰ 5 ਵਜੋਂ ਹੋਈ ਹੈ, ਜੋਕਿ ਸੁਜਾਨਪੁਰ ਦੇ ਹੀ ਰਹਿਣ ਵਾਲੇ ਹਨ।
ਜ਼ਿਕਰਯੋਗ ਹੈ ਕਿ ਇਨ੍ਹਾਂ ਦੋਹਾਂ ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਇਨ੍ਹਾਂ ਮਰੀਜ਼ਾਂ ਦੇ ਇਲਾਕਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਦੋਵਾਂ ਵਿਅਕਤੀਆਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ ਤਾਂਜੋ ਉਨ੍ਹਾਂ ਨੂੰ ਕੁਆਰੰਟੀਨ ਕਰਕੇ ਉਨ੍ਹਾਂ ਦੇ ਸੈਂਪਲ ਲਏ ਜਾ ਸਕਣ। ਇਥੇ ਦੱਸ ਦੇਈਏ ਕਿ ਪਠਾਨਕੋਟ ਵਿਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹੁਣ 25 ਤੋਂ ਵੱਧ 27 ਹੋ ਗਈ ਹੈ। ਇਨ੍ਹਾਂ ਵਿਚੋਂ 10 ਮਰੀਜ਼ ਕੋਰੋਨਾ ਵਾਇਰਸ ਤੋਂ ਠੀਕ ਹੋ ਕੇ ਵਾਪਸ ਘਰਾਂ ਨੂੰ ਪਰਤ ਚੁੱਕੇ ਹਨ, ਜਦਿਕ ਇਕ ਔਰਤ ਦੀ ਜ਼ਿਲੇ ਵਿਚ ਕੋਰਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।
ਪੰਜਾਬ ਵਿਚ ਇਸ ਦੇ ਕੁਲ ਮਰੀਜ਼ਾਂ ਦੀ ਗਿਣਤੀ 1206 ਹੋ ਗਈ ਹੈ। ਇਨ੍ਹਾਂ ਵਿਚੋਂ ਵਧੇਰੇ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਸੂਬੇ ਵਿਚ ਸਾਹਮਣੇ ਆਏ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦੇ ਅੰਮ੍ਰਿਤਸਰ ’ਚ 208, ਲੁਧਿਆਣਾ ’ਚ 122, ਜਲੰਧਰ ’ਚ 128, ਮੋਹਾਲੀ ’ਚ 94, ਪਟਿਆਲਾ ’ਚ 87, ਹੁਸ਼ਿਆਰਪੁਰ ’ਚ 86, ਤਰਨਤਾਰਨ ’ਚ 40, ਪਠਾਨਕੋਟ ’ਚ 27, ਮਾਨਸਾ ’ਚ 16, ਕਪੂਰਥਲਾ ’ਚ 15, ਫਰੀਦਕੋਟ ’ਚ 6, ਸੰਗਰੂਰ ’ਚ 62, ਨਵਾਂਸ਼ਹਿਰ ’ਚ 85, ਰੂਪਨਗਰ ’ਚ 16, ਫਿਰੋਜ਼ਪੁਰ ’ਚ 27, ਬਠਿੰਡਾ ’ਚ 35, ਫਤਿਹਗੜ੍ਹ ਸਾਹਿਬ ’ਚ 16, ਬਰਨਾਲਾ ’ਚ 19, ਫਾਜ਼ਿਲਕਾ ’ਚ 4, ਮੋਗਾ ’ਚ 28, ਮੁਕਤਸਰ ਸਾਹਿਬ ’ਚ 50 ਪੀੜਤਾਂ ਦੀ ਪੁਸ਼ਤੀ ਹੋ ਚੁੱਕੀ ਹੈ ਤੇ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੂਬੇ ਵਿਚ 24 ਲੋਕਾਂ ਦੀ ਮੌਤ ਹੋ ਚੁੱਕੀ ਹੈ।