2 new cases of Corona Positive : ਅੰਮ੍ਰਿਤਸਰ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ। ਜ਼ਿਲੇ ਵਿਚ ਰੋਜ਼ਾਨਾ ਇਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਬੁੱਧਵਾਰ ਨੂੰ ਸਵੇਰੇ ਹੀ ਅੰਮ੍ਰਿਤਸਰ ਤੋਂ ਮੁੜ ਨਵੇਂ ਮਾਮਲੇ ਸਾਹਮਣੇ ਆਉਣ ਦੀ ਖਬਰ ਆਈ ਹੈ। ਜ਼ਿਕਰਯੋਗ ਹੈ ਕਿ ਇਥੇ ਦੀ ਇਕ ਪ੍ਰਾਈਵੇਟ ਲੈਬਾਰਟਰੀ ’ਚ ਦੋ ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਇਨ੍ਹਾਂ ਵਿਚੋਂ ਇਕ ਮਰੀਜ਼ ਰਾਮਦਾਸ ਇਲਾਕੇ ਦਾ ਰਹਿਣ ਵਾਲਾ ਹੈ, ਜਦਕਿ ਦੂਸਰਾ ਮਰੀਜ਼ ਮਜੀਠਾ ਰੋਡ ਸਥਿਤ ਭੂ ਤਨ ਪੁਰਾ ਆਬਾਦੀ ਦਾ ਰਹਿਣ ਵਾਲਾ ਹੈ। ਇਨ੍ਹਾਂ ਦੋ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੁਣ ਦਡਿਲੇ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 339 ਹੋ ਗਈ ਹੈ।
ਜ਼ਿਕਰਯੋਗ ਹੈ ਕਿ ਹੁਣ ਤੱਕ ਜ਼ਿਲੇ ਵਿਚ 297 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਆਪੋ-ਆਪਣੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 6 ਵਿਅਕਤੀ ਇਸ ਖਤਰਨਾਕ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਜ਼ਿਕਰਯੋਗ ਹੈ ਕਿ ਹੁਣ ਤੱਕ ਸੂਬੇ ਵਿਚੋਂ ਕੁਲ ਸੈਂਪਲ 69818 ਲਏ ਗਏ ਹਨ, ਜਿਨ੍ਹਾਂ ਵਿਚੋਂ 64160 ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 2108 ਕੁਲ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 3552 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ ਸੁਬੇ ਵਿਚੋਂ 1918 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 148 ਮਰੀਜ਼ਾਂ ਦਾ ਅਜੇ ਵੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਪੰਜਾਬ ਵਿਚ ਹੁਣ ਤੱਕ ਇਸ ਵਾਇਰਸ ਨਾਲ 40 ਲੋਕਾਂ ਦੀ ਮੌਤ ਹੋ ਚੁੱਕੀ ਹੈ ਪਰ ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ ਸੂਬੇ ਵਿਚ ਪੰਜ ਜ਼ਿਲੇ ਕੋਰੋਨਾ ਮੁਕਤ ਹੋ ਚੁੱਕੇ ਹਨ। ਇਥੇ ਦੱਸ ਦੇੱਏ ਕਿ ਪੂਰੇ ਦੇਸ਼ ਵਿਚ ਕੋਰੋਨਾ ਵਾਇਰਸ ਦੇ 1,50,772 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚ 4349 ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ।