ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡ ਦੇ ਦੋ ਸਕੂਲਾਂ ਨੂੰ 26 ਜੁਲਾਈ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਹੁਕਮ ਡੀਸੀ ਕਪੂਰਥਲਾ ਕਰਨੈਲ ਸਿੰਘ ਵੱਲੋ ਦਿੱਤਾ ਗਿਆ ਹੈ। ਉਨ੍ਹਾਂ ਇਹ ਹੁਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਤੇ ਸੈਕੰਡਰੀ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਬੱਚਿਆਂ ਨੂੰ ਸੁਰੱਖਿਅਤ ਰੱਖਣ ਦੇ ਇਰਾਦੇ ਨਾਲ ਜਾਰੀ ਕੀਤਾ ਹੈ।
ਡੀਸੀ ਕਪੂਰਥਲਾ ਕਰਨੈਲ ਸਿੰਘ ਨੇ ਧਾਰਾ 144 ਤਹਿਤ ਜਾਰੀ ਕੀਤੇ ਹੁਕਮ ‘ਚ ਦੱਸਿਆ ਕਿ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰ ਦੇ ਦੋ ਸਕੂਲ ਸਰਕਾਰੀ ਹਾਈ ਸਕੂਲ ਬਾਊਪੁਰ ਜਾਦੀਦ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਊਪੁਰ ਜਾਦੀਦ ਨੂੰ 24 ਜੁਲਾਈ ਤੋਂ 26 ਜੁਲਾਈ ਤੱਕ ਬੰਦ ਰੱਖਿਆ ਜਾਵੇ। ਇਨ੍ਹਾਂ ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਨ੍ਹਾਂ ਸਕੂਲਾਂ ਦਾ ਸਟਾਫ਼ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਲਖਵਾਰੀਆ ਵਿਖੇ ਆਪਣੀ ਹਾਜ਼ਰੀ ਲਗਾਉਣਗੇ।
ਇਹ ਵੀ ਪੜ੍ਹੋ : ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਐਕਸਪ੍ਰੈੱਸ ਤੇ ਪਥਰਾਅ, ਐਗਜ਼ੀਕਿਊਟਿਵ ਕਲਾਸ ਸਣੇ 2 ਬੋਗੀਆਂ ਦੇ ਸ਼ੀਸ਼ੇ ਟੁੱਟੇ
ਇਸੇ ਤਰ੍ਹਾਂ ਜਲੰਧਰ ਦੇ ਸ਼ਾਹਕੋਟ ਦੀ ਤਹਿਸੀਲ ਲੋਹੀਆਂ ਵਿਚ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ 4 ਸਕੂਲਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਛੁੱਟੀਆਂ ਵਧਾ ਦਿੱਤੀਆਂ ਹਨ। ਬੁਢਲਾਡਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਕੂਲਾਂ ਵਿੱਚ ਵੀ 26 ਜੁਲਾਈ 2023 ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: