ਗੁਰਦਾਸਪੁਰ ਪੁਲਿਸ ਨੇ ਜਾਸੂਸੀ ਵਿਰੋਧੀ ਮੁਹਿੰਮ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਪਾਕਿਸਤਾਨੀ ਖੁਫੀਆ ਏਜੰਸੀ ਆਈਐੱਸਆਈ ਨੂੰ ਸੰਵੇਦਨਸ਼ੀਲ ਫੌਜੀ ਜਾਣਕਾਰੀ ਭੇਜਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ।
ਦੂਜੇ ਪਾਸੇ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਜਾਣਕਾਰੀ ਲੀਕ ਕਰਨ ਵਿਚ ਸ਼ਾਮਲ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕਰਨ ਦੀ ਕੋਸ਼ਿਸ਼ ਨੂੰ ਅਸਫਲ ਕਰ ਦਿੱਤਾ ਹੈ। ਦੋਵੇਂ ਮੁਲਜ਼ਮਾਂ ਨੂੰ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਦੇ ਮੋਬਾਈਲ ਦੀ ਫੋਰੈਂਸਿੰਕ ਜਾਂਚ ਨਾਲ ਖੁਫੀਆ ਸੂਚਨਾਵਾਂ ਦੀ ਪੁਸ਼ਟੀ ਹੋਈ ਹੈ।
ਮੁਲਜ਼ਮਾਂ ਦੀ ਪਛਾਣ ਸੁਖਪ੍ਰੀਤ ਸਿੰਘ ਤੇ ਕਰਨਬੀਰ ਸਿੰਘ ਵਜੋਂ ਹੋਈ ਹੈ। ਸੁਖਪ੍ਰੀਤ ਆਦੀਆਂ ਦਾ ਰਹਿਣ ਵਾਲਾ ਹੈ ਜਦੋਂ ਕਿ ਕਰਨਬੀਰ ਚੰਦੂਵਡਾਲਾ ਦਾ ਨਿਵਾਸੀ ਹੈ। ਦੋਵੇਂ ਮੁਲਜ਼ਮ ਆਪ੍ਰੇਸ਼ਨ ਸਿੰਦੂਰ ਨਾਲ ਜੁੜੀ ਗੁਪਤ ਜਾਣਕਾਰੀ ਲੀਕ ਕਰ ਰਹੇ ਸਨ। ਇਸ ਵਿਚ ਪੰਜਾਬ, ਹਿਮਾਚਲ ਪ੍ਰਦੇਸ਼ ਤੇ ਜਮੂ-ਕਸ਼ਮੀਰ ਵਿਚ ਫੌਜ ਦੀ ਆਵਾਜਾਈ ਤੇ ਮਹੱਤਵਪੂਰਨ ਰਣਨੀਤਕ ਸਥਾਨਾਂ ਦੀ ਜਾਣਕਾਰੀ ਸ਼ਾਮਲ ਸੀ।
ਇਹ ਵੀ ਪੜ੍ਹੋ : ਜਲੰਧਰ ਦੀਆਂ 2 ਫੈਕਟਰੀਆਂ ‘ਚ ਲੱਗੀ ਅੱ/ਗ, ਫਾਇਰ ਬ੍ਰਿਗੇਡ ਦੀਆਂ 7 ਤੋਂ ਵੱਧ ਗੱਡੀਆਂ ਮੌਕੇ ‘ਤੇ ਮੌਜੂਦ
ਪੁਲਿਸ ਨੇ ਮੁਲਜ਼ਮਾਂ ਤੋਂ 1 ਲੱਖ ਰੁਪਏ, 30 ਬੋਰ ਦੇ 8 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ISI ਦੇ ਸਿੱਧੇ ਸੰਪਰਕ ਵਿਚ ਸਨ। ਉਨ੍ਹਾਂ ਨੇ ਭਾਰਤੀ ਫੌਜ ਦੀ ਮਹੱਤਵਪੂਰਨ ਜਾਣਕਾਰੀ ਪਾਕਿਸਤਾਨ ਨੂੰ ਭੇਜੀ ਸੀ। ਦੋਰਾਂਗਲਾ ਪੁਲਿਸ ਥਾਣੇ ਵਿਚ ਗੋਪਨੀਅਤਾ ਅਧਿਨਿਯਮ ਤਹਿਤ FIR ਦਰਜ ਕੀਤੀ ਗਈ ਹੈ। ਜਾਂਚ ਜਾਰੀ ਹੈ ਤੇ ਇਸ ਦੌਰਾਨ ਹੋਰ ਮਹੱਤਵਪੂਰਨ ਤੱਥ ਸਾਹਮਣੇ ਆ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: