ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਮੰਦਭਾਗਾ ਹਾਦਸਾ ਵਾਪਰਿਆ ਹੈ। 2 ਗੱਡੀਆਂ ਦੀ ਆਪਸ ਵਿਚ ਬਹੁਤ ਹੀ ਜ਼ਬਰਦਸਤ ਟੱਕਰ ਹੋ ਗਈ ਤੇ ਹਾਦਸੇ ਵਿਚ 2 ਲੋਕਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦੋਂ ਕਿ 2 ਬੱਚਿਆਂ ਸਣੇ 10 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।
ਜਾਣਕਾਰੀ ਮੁਤਾਬਕ ਫਗਵਾੜਾ ਹੁਸ਼ਿਆਰਪੁਰ ਰੋਡ ‘ਤੇ 2 ਗਡੀਆਂ ਆਪਸ ਵਿਚ ਟਕਰਾ ਗਈਆਂ ਜਿਸ ਵਿਚ ਇਕ ਮਹਿਲਾ ਤੇ ਉਸ ਦੇ ਪਤੀ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦੋਂ ਕਿ ਦੋਵਾਂ ਗੱਡੀਆਂ ਵਿਚ ਸਵਾਰ 10 ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਵਿਚ 2 ਬੱਚੇ ਵੀ ਸ਼ਾਮਲ ਹਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਦੇ ਪਰਖੱਚੇ ਉਡ ਗਏ। ਮ੍ਰਿਤਕਾਂ ਦੀ ਪਛਾਣ ਮੁਖਤਿਆਰ ਸਿੰਘ ਤੇ ਧਰਮ ਕੌਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 7 SSP’s ਸਣੇ 21 IPS ਅਧਿਕਾਰੀ ਕੀਤੇ ਗਏ ਟਰਾਂਸਫਰ
ਜ਼ਖਮੀਆਂ ਵਿਚੋਂ ਇਕ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਾਡੀ ਗੱਡੀ ਹੁਸ਼ਿਆਰਪੁਰ ਵਾਲੀ ਸਾਈਡ ਤੋਂ ਆ ਰਹੀ ਸੀ ਤੇ ਜਦੋਂ ਉਹ ਪਿੰਡ ਢਠੇ ਨੇੜੇ ਪਹੁੰਚੇ ਤਾਂ ਗਲਤ ਦਿਸ਼ਾ ਤੋਂ ਆ ਰਹੀ ਗੱਡੀ ਉਨ੍ਹਾਂ ਵਿਚ ਆ ਵੱਜੀ, ਜਿਸ ਕਾਰਨ ਹਾਦਸਾ ਵਾਪਰਿਆ ਤੇ 2 ਜਣਿਆਂ ਦੀ ਹਾਦਸੇ ਵਿਚ ਜਾਨ ਚਲੀ ਗਈ ਤੇ 10 ਲੋਕ ਜ਼ਖਮੀ ਹੋ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
