ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਬੁੱਧਵਾਰ ਨੂੰ ਤਿੰਨ ਵਾਹਨਾਂ ਦੀ ਟੱਕਰ ਹੋ ਗਈ। ਇਹ ਹਾਦਸਾ ਜੀਟੀ ਰੋਡ ‘ਤੇ ਵਾਪਰਿਆ। ਇਸ ਹਾਦਸੇ ਵਿਚ ਕਰੀਬ 15 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਮੌਕੇ ‘ਤੇ ਰਾਹਗੀਰਾਂ ਨੇ ਸਾਰੇ ਜ਼ਖਮੀਆਂ ਨੂੰ ਗੱਡੀਆਂ ‘ਤੋਂ ਬਾਹਰ ਕੱਢਿਆ। ਜ਼ਖਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਭੇਜਿਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਵੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ।
ਜਾਣਕਾਰੀ ਅਨੁਸਾਰ ਜੀਟੀ ਰੋਡ ‘ਤੇ ਸੀਮਿੰਟ ਨਾਲ ਭਰਿਆ ਟਰੱਕ ਤਕਨੀਕੀ ਖਰਾਬੀ ਕਾਰਨ ਸੜਕ ਕਿਨਾਰੇ ਖੜ੍ਹਾ ਸੀ। ਇਸ ਦੌਰਾਨ ਯਮੁਨਾ ਨਗਰ ਤੋਂ ਆ ਰਹੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਦੌਰਾਨ ਇਕ ਕਾਰ ਵੀ ਬੇਕਾਬੂ ਹੋ ਕੇ ਬੱਸ ਨਾਲ ਟਕਰਾ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀ ਯਾਤਰੀਆਂ ਨੂੰ ਬੱਸ ‘ਚੋਂ ਬਾਹਰ ਕੱਢਿਆ। ਸਵਾਰੀਆਂ ਨਾਲ ਭਰੀ ਇਹ ਬੱਸ ਅੰਮ੍ਰਿਤਸਰ ਜਾ ਰਹੀ ਸੀ। ਇਹ ਬੱਸ ਪੱਟੀ ਬੱਸ ਡਿਪੂ ਨਾਲ ਸਬੰਧਤ ਹੈ।
ਇਹ ਵੀ ਪੜ੍ਹੋ : ਫਾਜ਼ਿਲਕਾ ਦੌਰੇ ‘ਤੇ ਪਹੁੰਚੇ IG ਰਾਕੇਸ਼ ਅਗਰਵਾਲ, SSP ਨਾਲ ਨਾਕਿਆਂ ਦਾ ਕੀਤਾ ਨਿਰੀਖਣ
ਮੌਕੇ ’ਤੇ ਪੁੱਜੇ ਜਾਂਚ ਅਧਿਕਾਰੀ ਅਰਜਨ ਸਿੰਘ ਨੇ ਦੱਸਿਆ ਕਿ ਨੁਕਸਾਨੇ ਵਾਹਨਾਂ ਨੂੰ ਸੜਕ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਕਾਰਨ ਕੁਝ ਸਮੇਂ ਲਈ ਆਵਾਜਾਈ ਵਿੱਚ ਵਿਘਨ ਪਿਆ ਪਰ ਵਾਹਨਾਂ ਨੂੰ ਹਟਾ ਕੇ ਆਵਾਜਾਈ ਚਾਲੂ ਕਰ ਦਿੱਤੀ ਗਈ। ਇਸ ‘ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਸਾਰਿਆਂ ਦਾ ਇਲਾਜ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: