ਲੁਧਿਆਣਾ ਦੇ ਨੂਰਵਾਲਾ ਰੋਡ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ 3 ਦੋਸਤ ਇਕੱਠੇ ਬੈਠ ਕੇ ਪੈੱਗ ਲਗਾ ਰਹੇ ਸੀ ਕਿ ਸ਼ਰਾਬ ਇੰਨੀ ਜ਼ਿਆਦਾ ਪੀ ਲਈ ਕਿ ਤਿੰਨਾਂ ਦੀ ਤਬੀਅਤ ਖਰਾਬ ਹੋ ਗਈ ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਦੀ ਪਛਾਣ ਰਿੰਕੂ ਵਜੋਂ ਹੋਈ ਹੈ। ਪਰਿਵਾਰ ਨੂੰ ਜਦੋਂ ਪਤਾ ਲੱਗਾ ਤਾਂ ਉਨ੍ਹਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।
ਖਬਰ ਮਿਲਣ ਦੇ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਉਪਕਾਰ ਸਿੰਘ ਘੁੰਮਣ ਵੀ ਪਹੁੰਚੇ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਲਕਾ ਮਜੀਠਾ ਵਿਚ ਹਾਲੇ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮਾਮਲਾ ਖਤਮ ਨਹੀਂ ਹੋਇਆ ਸੀ ਕਿ ਹੁਣ ਲੁਧਿਆਣਾ ਵਿਚ ਅਜਿਹੀ ਖਬਰ ਮਿਲਣ ਕਰਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਜੋ ਵੀ ਦੋਸ਼ੀ ਹੋਇਆ ਉਸ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪਠਾਨਕੋਟ : ਟਰੱਕ ਨੇ ਬਾਈਕ ਸਵਾਰ 2 ਨੌਜਵਾਨਾਂ ਨੂੰ ਮਾਰੀ ਟੱ.ਕ.ਰ, ਇਕ ਨੇ ਮੌਕੇ ‘ਤੇ ਛੱਡੇ ਸਾ/ਹ
ਤਿੰਨਾਂ ਦੋਸਤਾਂ ਨੂੰ ਇਲਾਜ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਭੇਜਿਆ ਗਿਆ ਜਿਥੇ ਰਿੰਕੂ ਨਾਂ ਦੇ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਉਸ ਦੇ 2 ਦੋਸਤਾਂ ਦੀ ਹਾਲਤ ਗੰਭੀਰ ਹੋਣ ‘ਤੇ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਭਰਤੀ ਕਰਵਾਇਆ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਜਾਂਚ ਦੇ ਬਾਅਦ ਪਤਾ ਲੱਗ ਸਕੇਗਾ ਕਿ ਇਨ੍ਹਾਂ ਤਿੰਨਾਂ ਨੇ ਕਿਹੜੀ ਸ਼ਰਾਬ ਪੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























