2 youths carrying the sacred form : ਅੰਮ੍ਰਿਤਸਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਛਿਪੇ ਦੋ ਨੌਜਵਾਨਾਂ ਵੱਲੋਂ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਨ੍ਹਾਂ ਨੂੰ ਏਅਰਪੋਰਟ ਤੋਂ ਪੁਲਿਸ ਨੇ ਕਾਬੂ ਕਰ ਲਿਆ ਹੈ। ਇਹ ਦੋਵੇਂ ਨੌਜਵਾਨ ਸਰੂਪਾਂ ਨੂੰ ਜਹਾਜ਼ ਰਾਹੀਂ ਪੁਣੇ ਲਿਜਾ ਰਹੇ ਸਨ। ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਜਦੋਂ ਏਅਰਪੋਰਟ ’ਤੇ ਸਕੈਨਿੰਗ ਕੀਤੀ ਗਈ ਤਾਂ ਇਸ ਦੌਰਾਨ ਇਨ੍ਹਾਂ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਸਤਿਕਾਰ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ, ਜੋ ਮੌਕੇ ’ਤੇ ਪਹੁੰਚ ਗਈ। ਦੋਸ਼ੀਆਂ ਦੀ ਪਛਾਣ ਜਜਬੀਰ ਸਿੰਘ ਅਤੇ ਉਸ ਦਾ ਸਾਥੀ ਜਵਾਲਾ ਸਿੰਘ ਵਜੋਂ ਹੋਈ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਮੋਹਨ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਏਅਰਪੋਰਟ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਲੈ ਕੇ ਪੁਣੇ ਵੱਲ ਜਾ ਰਹੇ ਸਨ। ਨੌਜਵਾਨ ਇਹ ਸਰੂਪ ਮੋਗਾ ਤੋਂ ਲੈ ਕੇ ਆਏ ਸਨ। ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਸਕੈਨਿੰਗ ਦੌਰਾਨ ਇਨ੍ਹਾਂ ਦੋਹਾਂ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੌਕੇ ’ਤੇ ਬੁਲਾਇਆ ਗਿਆ ਹੈ ਅਤੇ ਪਾਵਨ ਸਰੂਪਾਂ ਨੂੰ ਗੁਰਦੁਆਰਾ ਸਾਹਿਬ ਵਿੱਚ ਭੇਜ ਦਿੱਤਾ ਗਿਆ ਹੈ। ਉਥੇ ਹੀ ਮੌਕੇ ’ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਗਦੇਵ ਸਿੰਘ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਨੂੰ ਅੰਮ੍ਰਿਤਸਰ ਤੋਂ ਦਿੱਲੀ ਅਤੇ ਦਿੱਲੀ ਤੋਂ ਪੁਣੇ ਜਾਣਾ ਸੀ, ਜਿਨ੍ਹਾਂ ਨੂੰ ਇਥੇ ਗ੍ਰਿਫਤਾਰ ਕੀਤਾ ਗਿਆ ਹੈ, ਇਨ੍ਹਾਂ ਦੋਵਾਂ ਨੌਜਵਾਨਾਂ ‘ਤੇ 295 ਏ ਤਹਿਤ ਕੇਸ ਦਰਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਆਖਿਰ ਕੀ ਨੇ Ranjit Bawa ਦੇ ਡਰੱਗ ਪੈਡਲਰ ਗੁਰਦੀਪ ਰਾਣੋਂ ਨਾਲ ਰਿਸ਼ਤੇ? ਡਿਪਟੀ ਵੋਹਰਾ ਨੇ ਕੀਤਾ ਸਾਫ !