ਅੱਜ ਸਵੇਰੇ ਹੁਸ਼ਿਆਰਪੁਰ ਨੇੜੇ ਵੱਡਾ ਸੜਕ ਹਾਦਸਾ ਵਾਪਰ ਗਿਆ ਜਿਸ ਵਿਚ ਪਿੰਡ ਹਰਮੋਇਆ ਦੇ 2 ਬਾਈਕ ਸਵਾਰ ਨੌਜਵਾਨਾਂ ਦੀ ਜਾਨ ਚਲੀ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਘਟਨਾ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਤੜਕਸਾਰ ਹੀ ਵੱਡਾ ਹਾਦਸਾ ਵਾਪਰਿਆ ਹੈ।
ਇਕ ਬੱਸ ਜੋ ਕਿ ਹੁਸ਼ਿਆਰਪੁਰ ਤੋਂ ਆ ਰਹੀ ਸੀ ਤੇ 2 ਦੋਸਤ ਬਾਈਕ ‘ਤੇ ਸਨ ਤੇ ਬੱਸ । ਬਾਈਕ ਦਾ ਬੱਸ ਨਾਲ ਐਕਸੀਡੈਂਟ ਹੋ ਗਿਆ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਤਿੰਦਰ ਤੇ ਸਤਵਿੰਦਰ ਹੁਸ਼ਿਆਰਪੁਰ ਵਜੋਂ ਹੋਈ ਹੈ। ਉਨ੍ਹਾਂ ਵਿਚੋਂ ਇਕ ਦੀ ਉਮਰ 35 ਸਾਲ ਤੇ ਇਕ ਦੀ 22 ਸਾਲ ਸੀ।
ਸਰਪੰਚ ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮ੍ਰਿਤਕ ਦੋਵੇਂ ਮੁੰਡੇ ਪਿੰਡ ਹਰਮੋਇਆ ਦੇ ਸਨ। ਮੈਨੂੰ ਫੋਨ ਆਇਆ ਕਿ ਐਕਸੀਡੈਂਟ ਹੋਇਆ ਹੈ ਤੇ ਦੋਵਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਸੀ। ਪੂਰੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਉਹ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਕਿਉਂ ਵਾਪਰੀ, ਇਸ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ।