ਸੰਸਦ ਭਵਨ ‘ਤੇ ਹੋਏ ਹਮਲੇ ਦੀ ਅੱਜ 20ਵੀਂ ਬਰਸੀ ਹੈ। ਅੱਜ ਤੋਂ 20 ਸਾਲ ਪਹਿਲਾਂ ਯਾਨੀ 13 ਦਸੰਬਰ 2001 ਨੂੰ ਸੰਸਦ ਭਵਨ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਇਸ ਹਮਲੇ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਵਿੱਚ ਕਈ ਜਵਾਨ ਸ਼ਹੀਦ ਹੋਏ ਸਨ।
ਇਸ ਦੇ ਨਾਲ ਹੀ 2001 ਦੇ ਸੰਸਦ ਹਮਲੇ ਦੀ 20ਵੀਂ ਬਰਸੀ ਮੌਕੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਨੇਤਾਵਾਂ ਨੇ ਸ਼ਹੀਦਾਂ ਨੂੰ ਯਾਦ ਕਰਕੇ ਸ਼ਰਧਾਂਜਲੀ ਦਿੱਤੀ ਹੈ। ਸ਼ਹੀਦਾਂ ਨੂੰ ਪ੍ਰੇਰਨਾ ਸਰੋਤ ਦੱਸਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਸੁਰੱਖਿਆ ਕਰਮਚਾਰੀਆਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਜੋ 2001 ਵਿੱਚ ਸੰਸਦ ਹਮਲੇ ਦੌਰਾਨ ਡਿਊਟੀ ਦੌਰਾਨ ਸ਼ਹੀਦ ਹੋਏ ਸਨ। ਉਨ੍ਹਾਂ ਦੀ ਸੇਵਾ ਅਤੇ ਰਾਸ਼ਟਰ ਲਈ ਸਰਵਉੱਚ ਕੁਰਬਾਨੀ ਹਰ ਨਾਗਰਿਕ ਨੂੰ ਪ੍ਰੇਰਿਤ ਕਰਦੀ ਹੈ।”
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ, “ਮੈਂ ਉਨ੍ਹਾਂ ਬਹਾਦਰ ਸੁਰੱਖਿਆ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ, ਜਿਨ੍ਹਾਂ ਨੇ 2001 ਦੇ ਇਸ ਦਿਨ ਹੋਏ ਘਿਨਾਉਣੇ ਅੱਤਵਾਦੀ ਹਮਲੇ ਦੇ ਖਿਲਾਫ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਸੰਸਦ ਦੀ ਰੱਖਿਆ ਕਰਦੇ ਹੋਏ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ। ਉਨ੍ਹਾਂ ਦੀ ਮਹਾਨ ਕੁਰਬਾਨੀ ਲਈ ਰਾਸ਼ਟਰ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ।”
ਗ੍ਰਹਿ ਮੰਤਰੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਬਹਾਦਰ ਸੁਰੱਖਿਆ ਬਲਾਂ ਦੇ ਸਾਹਸ ਅਤੇ ਬਹਾਦਰੀ ਨੂੰ ਪ੍ਰਣਾਮ ਕਰਦਾ ਹਾਂ, ਜਿਨ੍ਹਾਂ ਨੇ ਭਾਰਤੀ ਲੋਕਤੰਤਰ ਦੇ ਮੰਦਰ, ਸੰਸਦ ਭਵਨ ‘ਤੇ ਕਾਇਰਾਨਾ ਅੱਤਵਾਦੀ ਹਮਲੇ ਵਿੱਚ ਦੇਸ਼ ਦੇ ਸਵੈਮਾਣ ਦੀ ਰੱਖਿਆ ਲਈ ਆਪਣੀ ਸਰਵਉੱਚ ਕੁਰਬਾਨੀ ਦਿੱਤੀ।”
ਦੱਸ ਦੇਈਏ ਕਿ 20 ਸਾਲ ਪਹਿਲਾਂ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਅੱਤਵਾਦੀ ਸੰਗਠਨ ਦੇ ਅੱਤਵਾਦੀਆਂ ਨੇ ਸੰਸਦ ‘ਤੇ ਹਮਲਾ ਕਰਦੇ ਹੋਏ ਅੰਨ੍ਹੇਵਾਹ ਗੋਲੀਬਾਰੀ ਕੀਤੀ ਸੀ। ਇਸ ਗੋਲੀਬਾਰੀ ‘ਚ 9 ਲੋਕਾਂ ਦੀ ਮੌਤ ਹੋ ਗਈ ਸੀ। ਹਾਲਾਂਕਿ ਸੁਰੱਖਿਆ ਬਲਾਂ ਦੀ ਕਾਰਵਾਈ ‘ਚ ਕਈ ਅੱਤਵਾਦੀ ਵੀ ਮਾਰੇ ਗਏ ਸੀ।
ਵੀਡੀਓ ਲਈ ਕਲਿੱਕ ਕਰੋ -: