ਸੁਖਵਿੰਦਰ ਕਲਕੱਤਾ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਇਹ ਮਾਮਲਾ ਪੰਜਾਬ ਵਿਚ ਗਰਮਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਮਾਮਲੇ ਵਿਚ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। 21 ਮੈਂਬਰੀ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਹੈ ਤੇ ਰਾਤ 7 ਵਜੇ ਤੋਂ 8 ਵਜੇ ਤੱਕ ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫਤਰ ਵਿਚ ADC ਬਰਨਾਲਾ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਤੇ ਐਕਸ਼ਨ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਹੋਈ।
ਦੂਜੇ ਪਾਸੇ ਪਰਿਵਾਰਕ ਮੈਂਬਰਾਂ ਵੱਲੋਂ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਪਰ ਪਰਿਵਾਰ ਵੱਲੋਂ ਕਿਹਾ ਗਿਆ ਕਿ ਸੁਖਵਿੰਦਰ ਕਲਕੱਤਾ ਕਤਲ ਮਾਮਲੇ ਵਿਚ ਆਪਣੀ ਜੇਬ ਵਿਚੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਖਰਚੇ ਗਏ 60 ਲੱਖ ਰੁਪਏ ਪੰਜਾਬ ਸਰਕਾਰ ਪਰਿਵਾਰ ਨੂੰ ਅਦਾ ਕਰੇ। ਇਸ ਤੋਂ ਇਲਾਵਾ ਵੀ ਹੋਰ ਵੱਖ-ਵੱਖ ਮੰਗਾਂ ਪਰਿਵਾਰ ਵੱਲੋਂ ਰੱਖੀਆਂ ਗਈਆਂ। ਪਰਿਵਾਰ ਵਲੋਂ ਸੁਖਵਿੰਦਰ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦੀ ਗੱਲ ਕਹੀ ਗਈ ਹੈ ਤੇ ਨਾਲ ਹੀ ਕਿਹਾ ਗਿਆ ਹੈ ਕਿ ਕਮੇਟੀ ਦੇ ਅਗਲੇ ਫੈਸਲੇ ਤੱਕ ਸੁਖਵਿੰਦਰ ਸਿੰਘ ਕਲਕੱਤਾ ਦਾ ਪੋਸਟਮਾਰਟਮ ਅਤੇ ਸਸਕਾਰ ਨਹੀਂ ਕੀਤਾ ਜਾਵੇਗਾ ਉਨ੍ਹਾਂ ਦੱਸਿਆ ਕਿ ਐਕਸ਼ਨ ਕਮੇਟੀ ਵਲੋਂ ਕਤਲ ਕਾਂਡ ਵਿਚ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹੁਣ ਚਿਹਰੇ ਅਤੇ ਫਿੰਗਰਪ੍ਰਿੰਟ ਨਾਲ ਵੀ ਹੋਵੇਗਾ UPI ਦਾ ਭੁਗਤਾਨ, PIN ਦੀ ਨਹੀਂ ਪਵੇਗੀ ਲੋੜ
ਦੱਸ ਦੇਈਏ ਕਿ ਬੀਤੀ 4 ਅਕਤੂਬਰ ਨੂੰ ਸਰਪੰਚ ਦੇ ਪੁੱਤ ਸੁਖਵਿੰਦਰ ਕਲਕੱਤਾ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਹੁਣ ਤੱਕ 3 ਬੰਦਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਨ੍ਹਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























