22 cases from Ferozepur : ਕੋਰੋਨਾ ਵਾਇਰਸ ਮਹਾਮਾਰੀ ਨੇ ਜਿਥੇ ਪੂਰੇ ਦੇਸ਼ ਵਿਚ ਕਹਿਰ ਮਚਾਇਆ ਹੋਇਆ ਹੈ, ਉਥੇ ਪੰਜਾਬ ਵਿਚ ਦਿਨੋ-ਦਿਨ ਵਧਦੇ ਹੀ ਜਾ ਰਹੇ ਹਨ। ਅੱਜ ਫਿਰੋਜ਼ਪੁਰ ਜ਼ਿਲੇ ਤੋਂ ਕੋਰੋਨਾ ਦੇ 22 ਜਦਕਿ ਗੁਰਦਾਸਪੁਰ ਤੋਂ 30 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ ਫਿਰੋਜ਼ਪੁਰ ਵਿਚ 22 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਮਰੀਜਾਂ ਦਾ ਅੰਕੜਾ 252 ਹੋ ਗਿਆ ਹੈ।
ਉਥੇ ਗੁਰਦਾਸਪੁਰ ਵਿਚ 30 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਜਿਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 648 ਹੋ ਗਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸਾਹਮਣੇ ਆਏ ਮਾਮਲੇ ਗੁਰਦਾਸਪੁਰ, ਤਿੱਬੜੀ ਛਾਵਨੀ, ਸ੍ਰੀ ਹਰਗੋਬਿੰਦਪੁਰ, ਕਾਹਨੂੰਵਾਨ, ਕਾਦੀਆਂ, ਬਟਾਲਾ ਅਤੇ ਹੋਰ ਇਲਾਕਿਆਂ ਨਾਲ ਸਬੰਧਤ ਹਨ। ਅੱਜ ਮਿਲੇ ਮਰੀਜ਼ਾਂ ਵਿਚ 11 ਔਰਤਾਂ ਜਦਕਿ 29 ਮਰਦਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਦੱਸ ਦੇਈਏ ਕਿ
ਦੱਸਣਯੋਗ ਹੈ ਕਿ ਪੂਰੇ ਦੇਸ਼ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਭਾਰਤ ‘ਚ 54,736 ਨਵੇਂ ਮਰੀਜ਼ਾਂ ਦੀ ਪੁਸ਼ੀ ਹੋਈ ਹੈ। ਜਿਸ ਦੇ ਨਾਲ ਹੀ ਭਾਰਤ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 17 ਲੱਖ ਤੋਂ ਪਾਰ ਹੋ ਗਈ ਹੈ ਅਤੇ ਹੁਣ ਤੱਕ ਭਾਰਤ ‘ਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਮਰੀਜ਼ਾਂ ਦੀ ਗਿਣਤੀ 1,754,117 ਹੋ ਗਈ ਹੈ। ਜਿਨ੍ਹਾਂ ‘ਚੋਂ ਭਾਰਤ ‘ਚ ਕੁੱਲ ਅਜੇ ਵੀ ਐਕਟਿਵ ਮਰੀਜ਼ਾਂ ਦੀ ਗਿਣਤੀ 568,599 ਹੈ। ਉੱਥੇ ਹੀ ਹੁਣ ਤੱਕ ਭਾਰਤ ‘ਚ ਇਸ ਵਾਇਰਸ ਨਾਲ ਮਰਨ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 37,415 ਤੱਕ ਪਹੁੰਚ ਗਈ ਹੈ। ਉੱਥੇ ਹੀ ਭਾਰਤ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁੱਲ ਗਿਣਤੀ ‘ਚ ਪੂਰੇ ਵਿਸ਼ਵ ‘ਚ ਤੀਸਰੇ ਸਥਾਨ ‘ਤੇ ਚੱਲ ਰਿਹਾ ਹੈ।