22 new Covid-19 patients : ਜਿਲ੍ਹਾ ਸੰਗਰੂਰ ਵਿਖੇ ਕੋਰੋਨਾ ਦਾ ਬਲਾਸਟ ਹੋਇਆ ਹੈ। ਅੱਜ 22 ਨਵੇਂ ਪਾਜੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਕਾਰਨ ਪੂਰੇ ਜਿਲ੍ਹੇ ਵਿਚ ਖੌਫ ਦਾ ਮਾਹੌਲ ਬਣਿਆ ਹੋਇਆ ਹੈ। ਇਸ ਦੀ ਜਾਣਕਾਰੀ ਸਿਵਲ ਸਰਜਨ ਰਾਜ ਕੁਮਾਰ ਵਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਸ੍ਰੀ ਨਾਂਦੇੜ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂਆਂ ਦੇ ਸੈਂਪਲ ਟੈਸਟ ਲਈ ਭੇਜੇ ਗਏ ਸਨ ਉਨ੍ਹਾਂ ’ਚੋਂ 22 ਦੀ ਰਿਪੋਰਟ ਅੱਜ ਪਾਜੀਟਿਵ ਆਈ ਹੈ। ਇਸ ਤਰ੍ਹਾਂ ਜਿਲ੍ਹੇ ਸੰਗਰੂਰ ਵਿਚ ਕੁੱਲ ਕੋਰੋਨਾ ਮਰੀਜਾਂ ਦੀ ਗਿਣਤੀ 84 ਹੋ ਗਈ ਹੈ ਤੇ ਜਿਨ੍ਹਾਂ ਵਿਚੋਂ 81 ਮਰੀਜਾਂ ਦਾ ਇਲਾਜ ਚੱਲ ਰਿਹਾ ਹੈ।
ਫਾਜ਼ਿਲਕਾ ਵਿਖੇ 2 ਹੋਰ ਕੋਰੋਨਾ ਪਾਜੀਟਿਵ ਆਏ ਹਨ ਜਿਸ ਨਾਲ ਕਕੁੱਲ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 36 ਹੋ ਗਈ ਹੈ। ਇਸ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵਲੋਂ ਦਿੱਤੀ ਗਈ।ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸੰਧੂ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਇਨ੍ਹਾਂ ਕੋਵਿਡ-19 ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਹੈ ਤੇ ਇਨ੍ਹਾਂ ਦਾ ਇਲਾਜ ਹੋਣ ਤੋਂ ਬਾਅਦ ਹੀ ਇਨ੍ਹਾਂ ਨੂੰ ਛੁੱਟੀ ਦਿੱਤੀ ਜਾਵੇਗੀ ਤਾਂ ਜੋ ਵਾਇਰਸ ਹੋਰ ਅੱਗੇ ਨਾ ਵਧ ਸਕੇ।
ਪੰਜਾਬ ਵਿਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ। ਹੁਣ ਤਕ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ 25 ਮੌਤਾਂ ਹੋ ਚੁੱਕੀਆਂ ਹਨ। ਸੂਬੇ ਵਿਚ ਪੀੜਤ ਮਰੀਜਾਂ ਦੀ ਗਿਣਤੀ 1374 ਹੋ ਗਈ ਹੈ। ਅੰਮ੍ਰਿਤਸਰ ਵਿਖੇ 215, ਲੁਧਿਆਣਾ ਵਿਚ 135, ਪਠਾਨਕੋਟ ’ਚ 27, ਜਲੰਧਰ ਵਿਚ 140, ਪਟਿਆਲਾ ’ਚ 87, ਮੋਹਾਲੀ ’ਚ 94, ਹੁਸ਼ਿਆਰਪੁਰ ’ਚ 86, ਤਰਨਤਾਰਨ ’ਚ 40, ਮਾਨਸਾ ’ਚ 17, ਸੰਗਰੂਰ ’ਚ 84, ਨਵਾਂਸ਼ਹਿਰ ’ਚ 85, ਰੂਪਨਗਰ ’ਚ 16, ਫਿਰੋਜ਼ਪੁਰ ’ਚ 40, ਬਠਿੰਡਾ ’ਚ 36, ਗੁਰਦਾਸਪੁਰ ’ਚ 77, ਫਤਿਹਗੜ੍ਹ ਸਾਹਿਬ ’ਚ 16, ਮੁਕਤਸਰ ਤੋਂ 65, ਫਾਜਿਲਕਾ ਤੋਂ 34, ਬਰਨਾਲਾ ’ਚ 19, ਮੋਗੇ ਤੋਂ 28 ਕੇਸ ਸਾਹਮਣੇ ਆ ਚੁੱਕੇ ਹਨ। ਪੰਜਾਬ ਵਿਚ ਇਕ ਵਾਰ ਤਾਂ ਕੋਰੋਨਾ ਵਾਇਰਸ ਦੇ ਮਰੀਜਾਂ ਨੂੰ ਕੰਟਰੋਲ ਕਰ ਲਿਆ ਗਿਆ ਸੀ ਪਰ ਸ੍ਰੀ ਨਾਂਦੇੜ ਸਾਹਿਬ ਤੋਂ ਆਉਣ ਵਾਲੇ ਸਰਧਾਲੂਆਂ ਕਾਰਨ ਇਥੇ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਬਹੁਤ ਤੇਜੀ ਨਾਲ ਵਧੀ ਹੈ।