ਪੰਜਾਬ ‘ਚ ਨਸ਼ੇ ਦੇ ਓਵਰਡੋਜ਼ ਕਾਰਨ ਹੋ ਰਹੇ ਮੌਤ ਦੇ ਮਾਮਲੇ ਵਧਦੇ ਜਾ ਰਹੇ ਹਨ। ਨੌਜਵਾਨ ਮੁੰਡਿਆਂ ਦੇ ਨਾਲ-ਨਾਲ ਹੁਣ ਕੁੜੀਆਂ ਵੀ ਇਸ ਦਾ ਸ਼ਿਕਾਰ ਹੋ ਰਹੀਆਂ ਹਨ। ਤਾਜ਼ਾ ਮਾਮਲਾ ਬਠਿੰਡਾ ਦੇ ਸਿਰਸਾ ਰੇਲਵੇ ਫਾਟਕ ‘ਤੋਂ ਸਾਹਮਣੇ ਆਇਆ ਹੈ। ਇੱਥੇ ਇਕ ਚਿੱਟਾ ਵੇਚਣ ਵਾਲੀ ਨੌਜਵਾਨ ਲੜਕੀ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਉਸ ਦੀ ਲਾਸ਼ ਸਿਰਸਾ ਰੇਲਵੇ ਲਾਈਨ ‘ਤੇ ਰੇਲਵੇ ਫਾਟਕ ਨੇੜੇ ਮਿਲੀ ਹੈ।
ਜਾਣਕਾਰੀ ਅਨੁਸਾਰ ਲੋਕਾਂ ਨੂੰ ਸਿਰਸਾ ਰੇਲਵੇ ਫਾਟਕ ਨੇੜੇ ਇੱਕ ਲਾਸ਼ ਪਈ ਹੈ। ਇਸ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਣ ‘ਤੇ ASI ਗੁਰਪਾਲ ਸਿੰਘ ਪੁਲਿਸ ਦੀ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਮ੍ਰਿਤਕ ਲੜਕੀ ਦੇ ਸਰੀਰ ‘ਤੇ ਕੋਈ ਸੱਟ ਦਾ ਨਿਸ਼ਾਨ ਨਹੀਂ ਸੀ। ਪੁਲਿਸ ਅਨੁਸਾਰ ਘਟਨਾ ਦੀ ਜਾਂਚ ਦੌਰਾਨ ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਲੜਕੀ ਦੀ ਮੌਤ ਚਿੱਟਾ ਟੀਕੇ ਦੀ ਓਵਰਡੋਜ਼ ਕਾਰਨ ਹੋਈ ਸੀ।
ਇਹ ਵੀ ਪੜ੍ਹੋ : ਜਲੰਧਰ ਦੇ ਬਰਲਟਨ ਪਾਰਕ ‘ਚ ਨੌਜਵਾਨ ਦਾ ਬੇਰਹਿਮੀ ਨਾਲ ਕ.ਤਲ, ਜਾਂਚ ‘ਚ ਜੁੱਟੀ ਪੁਲਿਸ
ਇਸ ਮਾਮਲੇ ਦੀ ਜਾਂਚ ਦੌਰਾਨ ਲੜਕੀ ਦੀ ਪਛਾਣ ਕੁਲਵਿੰਦਰਾ (22) ਵਾਸੀ ਬਠਿੰਡਾ ਵਜੋਂ ਹੋਈ ਹੈ। ਸੂਚਨਾ ਅਨੁਸਾਰ ਇਸ ਤੋਂ ਪਹਿਲਾਂ ਵੀ ਉਕਤ ਲੜਕੀ ਨੂੰ ਨਹਿਰੀ ਪੁਲਿਸ ਨੇ ਨਸ਼ੇ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ ਅਤੇ ਉਹ ਜੇਲ ਵੀ ਜਾ ਚੁੱਕੀ ਸੀ। ਉਹ ਕੁਝ ਦਿਨ ਪਹਿਲਾਂ ਹੀ ਜ਼ਮਾਨਤ ‘ਤੇ ਬਾਹਰ ਆਈ ਸੀ। ਪੁਲਿਸ ਕਾਰਵਾਈ ਤੋਂ ਬਾਅਦ ਮ੍ਰਿਤਕ ਲੜਕੀ ਦੀ ਲਾਸ਼ ਨੂੰ ਬਠਿੰਡਾ ਹਸਪਤਾਲ ਦੇ ਮੁਰਦਾਘਰ ਵਿੱਚ ਪਹੁੰਚਾਇਆ। ਥਾਣਾ GRP ਵੱਲੋਂ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: