ਰੂਸ ਅਤੇ ਯੂਕਰੇਨ ਵਿਚਾਲੇ ਜੰਗ ਦਾ ਅੱਜ 10ਵਾਂ ਦਿਨ ਹੈ। ਰੂਸੀ ਫੌਜ ਵੱਲੋਂ ਯੂਕਰੇਨ ਦੇ ਕਈ ਸ਼ਹਿਰਾਂ ‘ਤੇ ਲਗਾਤਾਰ ਬੰਬਾਰੀ ਕੀਤੀ ਜਾ ਰਹੀ ਹੈ । ਇਸ ਵਿਚਾਲੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਭਾਰਤ ਸਰਕਾਰ ਵੱਲੋਂ ਆਪਰੇਸ਼ਨ ਗੰਗਾ ਚਲਾਇਆ ਜਾ ਰਿਹਾ ਹੈ। ਇਸ ਆਪਰੇਸ਼ਨ ਤਹਿਤ ਹੁਣ ਤੱਕ 11000 ਤੋਂ ਵੱਧ ਲੋਕਾਂ ਨੂੰ ਵਾਪਸ ਲਿਆਂਦਾ ਜਾ ਚੁੱਕਾ ਹੈ। ਇਸ ਤਹਿਤ ਯੂਕਰੇਨ ਤੋਂ 229 ਭਾਰਤੀ ਨਾਗਰਿਕਾਂ ਨੂੰ ਲੈ ਕੇ ਇੰਡੀਗੋ ਦੀ ਵਿਸ਼ੇਸ਼ ਉਡਾਣ ਰੋਮਾਨੀਆ ਦੇ ਸੁਸੇਵਾ ਤੋਂ ਦਿੱਲੀ ਪਹੁੰਚੀ ਹੈ।
ਸਰਕਾਰ ਅਪਰੇਸ਼ਨ ਗੰਗਾ ਤਹਿਤ ਭਾਰਤੀਆਂ ਦੀ ਵਾਪਸੀ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸ਼ਨੀਵਾਰ ਸਵੇਰੇ 179 ਭਾਰਤੀਆਂ ਨੂੰ ਏਅਰ ਏਸ਼ੀਆ ਦੇ ਜਹਾਜ਼ ਰਾਹੀਂ ਦੇਸ਼ ਵਾਪਸ ਲਿਆਂਦਾ ਗਿਆ ਹੈ। ਇਨ੍ਹਾਂ ਸਾਰਿਆਂ ਨੂੰ ਯੂਕਰੇਨ ਦੀ ਸਰਹੱਦ ਨਾਲ ਲੱਗਦੇ ਦੇਸ਼ਾਂ ਤੋਂ ਲਿਆਂਦਾ ਗਿਆ ਹੈ। ਇਸ ਦੌਰਾਨ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਖੁਦ ਹਵਾਈ ਅੱਡੇ ‘ਤੇ ਪਹੁੰਚ ਕੇ ਇਨ੍ਹਾਂ ਨਾਗਰਿਕਾਂ ਦਾ ਸਵਾਗਤ ਕੀਤਾ।
ਦੱਸ ਦੇਈਏ ਕਿ ਰੂਸ ਅਤੇ ਯੂਕਰੇਨ ਵਿਚਾਲੇ ਪਿਛਲੇ 10 ਸਾਲਾਂ ਤੋਂ ਜੰਗ ਚੱਲ ਰਹੀ ਹੈ। ਪੂਰਬੀ ਯੂਕਰੇਨ ਦੇ ਕਈ ਸ਼ਹਿਰਾਂ ਵਿੱਚ ਬੰਬਾਰੀ ਜਾਰੀ ਹੈ । ਬਹੁਤ ਸਾਰੇ ਭਾਰਤੀ ਅਜੇ ਵੀ ਸੂਮੀ ਅਤੇ ਖਾਰਕਿਵ ਵਿੱਚ ਫਸੇ ਹੋਏ ਹਨ। ਭਾਰਤ ਸਰਕਾਰ ਉਨ੍ਹਾਂ ਨੂੰ ਬਚਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਯੂਕਰੇਨ ਵਿੱਚ ਜੰਗ ਕਾਰਨ ਫਸੇ ਲੋਕਾਂ ਨੂੰ ਵਾਪਸ ਲਿਆਉਣ ਲਈ ਭਾਰਤੀ ਹਵਾਈ ਸੈਨਾ ਸ਼ਨੀਵਾਰ ਨੂੰ ਆਪਣੀਆਂ ਚਾਰ ਉਡਾਣਾਂ ਦਾ ਸੰਚਾਲਨ ਕਰੇਗੀ। ਇਨ੍ਹਾਂ ਚਾਰ ਉਡਾਣਾਂ ਦੇ ਨਾਲ ਹੀ 11 ਯਾਤਰੀ ਉਡਾਣਾਂ ਨੂੰ ਵੀ ਸੰਚਾਲਿਤ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: