ਹਿਮਾਚਲ ਪ੍ਰਦੇਸ਼ ਦੇ ਕਬਾਇਲੀ ਖੇਤਰ ਲਾਹੌਲ ਸਪਿਤੀ ਦੇ ਬਾਰਾਲਾਚਾ ‘ਚ ਬਰਫਬਾਰੀ ਦੇ ਕਾਰਨ 250 ਟੂਰਿਸਟ ਫਸ ਗਏ ਸਨ। ਸੈਲਾਨੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਰਾਤ ਭਰ ਬਚਾਅ ਮੁਹਿੰਮ ਚਲਾਈ ਗਈ। 13 ਤੋਂ 14 ਘੰਟੇ ਤੱਕ ਚੱਲੇ ਇਸ ਆਪ੍ਰੇਸ਼ਨ ਤੋਂ ਬਾਅਦ ਸ਼ਨੀਵਾਰ ਸਵੇਰੇ ਸਾਰਿਆਂ ਨੂੰ ਸੁਰੱਖਿਅਤ ਰੂਪ ਨਾਲ ਕੇਲੌਂਗ ਹੈੱਡਕੁਆਰਟਰ ਲਿਆਂਦਾ ਗਿਆ।
ਬਾਰਾਲਾਚਾ ‘ਚ ਕੱਲ੍ਹ ਦੁਪਹਿਰ ਅਚਾਨਕ ਮੌਸਮ ਬਦਲ ਗਿਆ ਅਤੇ ਬਰਫਬਾਰੀ ਸ਼ੁਰੂ ਹੋ ਗਈ। ਇਸ ਕਾਰਨ ਕਰੀਬ 10 ਤੋਂ 12 ਕਿਲੋਮੀਟਰ ਲੰਬਾ ਜਾਮ ਲੱਗ ਗਿਆ। ਖ਼ਰਾਬ ਮੌਸਮ ਕਾਰਨ ਇੱਥੇ 80 ਤੋਂ 90 ਹਲਕੇ ਮੋਟਰ ਵਾਹਨ, 30 ਤੋਂ 40 ਬਾਈਕ ਸਵਾਰ ਅਤੇ 300 ਤੋਂ 400 ਵਾਹਨ ਜਾਮ ਵਿੱਚ ਫਸ ਗਏ। ਇਸ ਮਗਰੋਂ ਰੈਸਕਿਊ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ। ਇਹ ਆਪ੍ਰੇਸ਼ਨ ਸਾਰੀ ਰਾਤ ਚੱਲਦਾ ਰਿਹਾ। ਬਾਰਾਲਾਚਾ ਤੋਂ ਸਵੇਰੇ 6.15 ਵਜੇ ਤੱਕ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਸਕਿਆ।
SP ਲਾਹੌਲ ਸਪਿਤੀ ਮਯੰਕ ਚੌਧਰੀ ਨੇ ਦੱਸਿਆ ਕਿ ਰੈਸਕਿਊ ਆਪ੍ਰੇਸ਼ਨ ਵਿੱਚ ਬਚਾਏ ਗਏ ਸਾਰੇ ਲੋਕਾਂ ਨੂੰ ਦੁਪਹਿਰ ਤੱਕ ਉਨ੍ਹਾਂ ਦੇ ਟਿਕਾਣਿਆਂ ‘ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਦੁਪਹਿਰ ਨੂੰ ਇਕ ਸੈਲਾਨੀ ਵਾਹਨ ਨੇ ਪ੍ਰਸ਼ਾਸਨ ਨੂੰ ਬਾਰਾਲਾਚਾ ਵਿਖੇ ਲੋਕਾਂ ਦੇ ਫਸੇ ਹੋਣ ਦੀ ਸੂਚਨਾ ਦਿੱਤੀ ਸੀ। ਇਸ ਤੋਂ ਬਾਅਦ ਪ੍ਰਸ਼ਾਸਨ, ਬਾਰਡਰ ਰੋਡ ਆਰਗੇਨਾਈਜ਼ੇਸ਼ਨ (BRO), ਸਥਾਨਕ ਲੋਕਾਂ, ਹੋਟਲ ਐਸੋਸੀਏਸ਼ਨ ਆਦਿ ਨੇ ਸਾਂਝੇ ਤੌਰ ‘ਤੇ ਬਚਾਅ ਮੁਹਿੰਮ ਚਲਾਈ।
ਇਹ ਵੀ ਪੜ੍ਹੋ : ‘NATO ਪਲੱਸ ਦਾ ਹਿੱਸਾ ਬਣੇ ਭਾਰਤ’: ਅਮਰੀਕੀ ਕਮੇਟੀ ਨੇ ਬਾਇਡੇਨ ਸਰਕਾਰ ਤੋਂ ਕੀਤੀ ਮੰਗ
ਪ੍ਰਸ਼ਾਸਨ ਵੱਲੋਂ ਵਾਹਨਾਂ ਵਿੱਚ ਫਸੇ ਮਰੀਜ਼ਾਂ ਨੂੰ ਮੌਕੇ ’ਤੇ ਹੀ ਜ਼ਰੂਰੀ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਬਰਫਬਾਰੀ ਅਤੇ ਠੰਢ ਕਾਰਨ ਲੋਕਾਂ ਨੂੰ ਰਾਤ ਭਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਨ੍ਹੀਂ ਦਿਨੀਂ ਮੌਸਮ ਵਿਭਾਗ ਨੇ ਸੂਬੇ ਦੇ ਉੱਚੇ ਇਲਾਕਿਆਂ ‘ਚ ਹਲਕੀ ਬਰਫਬਾਰੀ ਅਤੇ ਹੋਰ ਇਲਾਕਿਆਂ ‘ਚ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅਜਿਹੀ ਸਥਿਤੀ ਵਿੱਚ, ਖਾਸ ਤੌਰ ‘ਤੇ ਉੱਚੇ ਖੇਤਰਾਂ ਵਿੱਚ ਯਾਤਰਾ ਕਰਨਾ ਜੋਖਮ ਭਰਿਆ ਹੋ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: