ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 25 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰੇਗੀ। ਇਸ ਲਈ 3 ਮੰਤਰੀਆਂ ਦੀ ਸਬ-ਕਮੇਟੀ ਨੇ ਮੁੱਖ ਮੰਤਰੀ ਮਾਨ ਨੂੰ ਰਿਪੋਰਟ ਸੌਂਪੀ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਇਸ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ ਗਈ।
ਰਿਪੋਰਟ ਵਿਚ ਸਭ ਤੋਂ ਵੱਧ ਸਿੱਖਿਆ ਵਿਭਾਗ ਦੇ ਕੱਚੇ ਅਧਿਆਪਕ ਹਨ, ਜਿਨ੍ਹਾਂ ਵਿਚੋਂ 8736 ਨੂੰ ਪੱਕਾ ਕਰਨ ਦਾ ਸੀਐੱਮ ਨੇ ਆਨੰਦਪੁਰ ਸਾਹਿਬ ਵਿਚ ਐਲਾਨ ਕੀਤਾ। ਦੂਜੇ ਨੰਬਰ ‘ਤੇ ਸਿਹਤ ਵਿਭਾਗ ਦੇ ਲਗਭਗ 6000 ਮੁਲਾਜ਼ਮ ਪੱਕੇ ਹੋਣਗੇ। ਇਸ ਤੋਂ ਇਲਾਵਾ ਟਰਾਂਸਪੋਰਟ ਤੇ ਪਾਵਰਕਾਮ ਦੇ ਮੁਲਾਜ਼ਮ ਵੀ ਪੱਕੇ ਕੀਤੇ ਜਾਣਗੇ।
ਇਹ ਵੀ ਪੜ੍ਹੋ : ਵਿਜੀਲੈਂਸ ਵਲੋਂ ਸਹਿਕਾਰੀ ਸਭਾ ‘ਚ 4 ਕਰੋੜ ਰੁਪਏ ਤੋਂ ਵੱਧ ਦੇ ਘੋਟਾਲੇ ਦਾ ਪਰਦਾਫਾਸ਼, 7 ਵਿਰੁੱਧ FIR, 3 ਗ੍ਰਿਫਤਾਰ
ਪੰਜਾਬ ਸਰਕਾਰ ਉਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਰਹੀ ਹੈ ਜੋ ਕਾਂਟ੍ਰੈਕਟ ‘ਤੇ ਸਰਕਾਰ ਨਾਲ 10 ਸਾਲ ਕੰਮ ਕਰ ਚੁੱਕੇ ਹਨ। ਇਸ ਲਈ ਵੱਖ ਕੈਡਰ ਬਣੇਗਾ। ਹਰ ਵਿਭਾਗ ਦੀ ਵੱਖਰੀ ਨੀਤੀ ਹੋਵੇਗੀ। ਪਹਿਲਾਂ 3 ਸਾਲ ਇਨ੍ਹਾਂ ਨੂੰ ਸਰਕਾਰੀ ਨੌਕਰੀ ਦੇ ਨਿਯਮ ਦੇ ਹਿਸਾਬ ਨਾਲ ਸ਼ੁਰੂਆਤੀ ਤਨਖਾਹ ਹੀ ਮਿਲੇਗੀ। ਇਸ ਨਾਲ ਸਰਕਾਰ ‘ਤੇ 400 ਕਰੋੜ ਦਾ ਬੋਝ ਪਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਪਿਛਲੀ ਕਾਂਗਰਸ ਸਰਕਾਰ ਨੇ ਵੀ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ। ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਸਰਕਾਰ ਨੇ ਕੈਬਨਿਟ ਵਿਚ ਪ੍ਰਸਤਾਵ ਪਾਸ ਕਰਕੇ ਗਵਰਨਰ ਨੂੰ ਭੇਜ ਦਿੱਤਾ। ਹਾਲਾਂਕਿ ਉਸ ਨੂੰ ਗਵਰਨਰ ਦੀ ਮਨਜ਼ੂਰੀ ਨਹੀਂ ਮਿਲੀ। ਗਵਰਨਰ ਆਫਿਸ ਤੋਂ ਕਈ ਕੋਰਟ ਵਿਚ ਚੱਲ ਰਹੇ ਕੇਸਾਂ ਦਾ ਆਬਜੈਕਸ਼ਨ ਲਗਾ ਕੇ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਗਿਆ। ਚੰਨੀ ਸਰਕਾਰ ਨੇ ਆਬਜੈਕਸ਼ਨ ਕਲੀਅਰ ਨਹੀਂ ਕੀਤੇ। ਚੋਣਾਂ ਵਿਚ ਫਾਇਦਾ ਚੁੱਕਣ ਲਈ ਪਹਿਲਾਂ ਹੀ ਪੂਰੇ ਪੰਜਾਬ ਵਿਚ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਬੋਰਡ ਲਗਾ ਦਿੱਤੇ।