ਚੰਡੀਗੜ੍ਹ : ਮਾਨ ਸਰਕਾਰ ਦੇ ਹੁਕਮਾਂ ਮਗਰੋਂ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਹਥਿਆਰਾਂ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ ਅਤੇ 274 ਅਸਲਾ ਲਾਇਸੈਂਸ ਮੁਅੱਤਲ ਕਰ ਦਿੱਤੇ ਹਨ ਅਤੇ ਜਨਤਕ ਤੌਰ ’ਤੇ ਹਥਿਆਰਾਂ ਦੀ ਪ੍ਰਦਰਸ਼ਨੀ ਅਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ’ਤੇ ਪਾਬੰਦੀ ਲਗਾ ਦਿੱਤੀ ਹੈ।
ਪਟਿਆਲਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਹ ਕਾਰਵਾਈ ਇਕ ਲਾਇਸੈਂਸ ‘ਤੇ ਦੋ ਤੋਂ ਵੱਧ ਹਥਿਆਰ ਰੱਖਣ ਦੇ ਮਾਮਲੇ ‘ਚ ਕੀਤੀ ਗਈ ਹੈ। ਅਧਿਕਾਰੀ ਨੇ ਕਿਹਾ ਕਿ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ ਅਤੇ ਲਾਇਸੈਂਸ ਧਾਰਕਾਂ ਤੋਂ ਪੁੱਛਿਆ ਗਿਆ ਹੈ ਕਿ ਇਸ ਨੂੰ ਰੱਦ ਕਿਉਂ ਨਾ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਇਕ ਲਾਇਸੈਂਸ ‘ਤੇ ਦੋ ਹਥਿਆਰ ਰੱਖਣ ਦੀ ਇਜਾਜ਼ਤ ਹੈ।
ਇਹ ਵੀ ਪੜ੍ਹੋ : ਕਰਜ਼ੇ ਤੋਂ ਦੁਖੀ ਇੱਕ ਹੋਰ ਕਿਸਾਨ ਨੇ ਲਿਆ ਫਾਹਾ, ਪਿੱਛੇ ਛੱਡ ਗਿਆ ਬੁੱਢੀ ਮਾਂ ਤੇ ਬੱਚੇ
ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਾ ਮੈਜਿਸਟ੍ਰੇਟ ਦੇ ਦਫ਼ਤਰ ਨੇ ਕਿਸੇ ਵੀ ਅਪਰਾਧਿਕ ਦੁਰਵਿਹਾਰ ਦੀ ਪੁਸ਼ਟੀ ਲਈ ਪੁਲਿਸ ਵਿਭਾਗ ਨਾਲ ਲਗਭਗ 30,000 ਅਸਲਾ ਲਾਇਸੈਂਸਾਂ ਦੀ ਸੂਚੀ ਵੀ ਸਾਂਝੀ ਕੀਤੀ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 13 ਨਵੰਬਰ ਨੂੰ ਜਨਤਕ ਤੌਰ ‘ਤੇ ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ ਲਗਾ ਦਿੱਤੀ ਸੀ ਅਤੇ ਕਥਿਤ ਤੌਰ ‘ਤੇ ਬੰਦੂਕ ਸੱਭਿਆਚਾਰ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਸੀ। ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਵਿਰੋਧੀ ਧਿਰ ਦੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ ਸਰਕਾਰ ਨੇ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: