2903 Corona Positive Cases : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਮੁੜ ਵਧਣ ਲੱਗ ਗਿਆ ਹੈ। ਹਰ ਦਿਨ ਇਸ ਦੇ ਮਾਮਲੇ ਪਹਿਲਾਂ ਨਾਲੋਂ ਵਧ ਹੀ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ 2903 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਜਲੰਧਰ ਤੇ ਮੋਹਾਲੀ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਿਥੇ ਕ੍ਰਮਵਾਰ 439 ਤੇ 419 ਪਾਜ਼ੀਟਿਵ ਮਾਮਲੇ ਦਰਜ ਕੀਤੇ ਗਏ ਹਨ। ਉਥੇ ਹੀ ਅੱਜ ਕੋਰੋਨਾ ਨਾਲ 57 ਲੋਕਾਂ ਦੀ ਮੌਤ ਹੋਈ, ਜਦਕਿ ਅੱਜ 2002 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸ ਦੇਈਏ ਬੀਤੇ ਦਿਨ ਵੀ ਸਭ ਤੋਂ ਵੱਧ ਮਾਮਲੇ ਜਲੰਧਰ ਤੋਂ 416 ਤੇ ਮੋਹਾਲੀ ਤੋਂ 407 ਹੀ ਸਾਹਮਣੇ ਆਏ ਸਨ।
ਅੱਜ ਜਾਰੀ ਅੰਕੜਿਆਂ ਮੁਤਾਬਕ ਅੱਜ ਕੋਰੋਨਾ ਕਰਕੇ ਅੰਮ੍ਰਿਤਸਰ ਤੋਂ 6, ਬਠਿੰਡਾ ਤੋਂ 3, ਗੁਰਦਾਸਪੁਰ ਤੋਂ 5, ਹੁਸ਼ਿਆਰਪੁਰ ਤੋਂ 9, ਜਲੰਧਰ ਤੋਂ 9, ਕਪੂਰਥਲਾ ਤੋਂ 2, ਲੁਧਿਆਣਾ ਤੋਂ 5, ਮੋਗਾ ਤੋਂ 2, ਮੋਹਾਲੀ ਤੋਂ 3, ਪਠਾਨਕੋਟ ਤੋਂ 2, ਪਟਿਆਲਾ ਤੋਂ 6 ਤੇ ਤਰਨਤਾਰਨ ਤੋਂ 5 ਮਰੀਜ਼ਾਂ ਨੇ ਦਮ ਤੋੜਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 245768 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 213327 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 25458 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 6983 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਜਾਰੀ ਅੰਕੜਿਆਂ ਮੁਤਾਬਕ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ 3187 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ ਅਤੇ 60 ਲੋਕਾਂ ਨੇ ਇਸ ਮਹਾਮਾਰੀ ਕਾਰਨ ਦਮ ਤੋੜਿਆ। ਪੰਜਾਬ ਵਿੱਚ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਦੀ ਵੀ ਚਿੰਤਾ ਵਧੀ ਹੋਈ ਹੈ ਅਤੇ ਉਹ ਹੋਰ ਵੀ ਪਾਬੰਦੀਆਂ ਵਧਾ ਸਕਦੀ ਹੈ, ਜਿਸ ਦੇ ਸੰਕੇਤ ਮੁੱਖ ਮੰਤਰੀ ਨੇ ਫੁਸਬੁੱਕ ‘ਤੇ ਲਾਈਵ ਹੋ ਕੇ ਵੀ ਦਿੱਤੇ।