ਅੰਮ੍ਰਿਤਸਰ ਪੁਲਿਸ ਨੇ ਗ੍ਰੇਨੇਡ ਹਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਕ ਨਾਰਕੋ ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ।
ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮਾਂ ਨੂੰ ਬਿਹਾਰ ਦੇ ਮਧੇਪੁਰਾ ਤੋਂ ਕਾਬੂ ਕੀਤਾ ਹੈ। ਫੜੇ ਗਏ ਵਿਅਕਤੀ ਅੰਮ੍ਰਿਤਸਰ ਨਾਲ ਸਬੰਧਤ ਦੱਸੇ ਜਾ ਰਹੇ ਹਨ ਤੇ ਉਨ੍ਹਾਂ ਵੱਲੋਂ ਹੁਣੇ ਜਿਹੇ ਇਕ ਕਾਰਵਾਈ ਵਿਚ ਵਰਤੇ ਗਏ ਗ੍ਰੇਨੇਡ ਤੇ ਹਥਿਆਰ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਟ੍ਰੇਨਿੰਗ ਲਈ ਪੰਜਾਬ ਦੇ 72 ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਰਵਾਨਾ, CM ਮਾਨ ਨੇ ਦਿੱਤੀ ਹਰੀ ਝੰਡੀ
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਛੇਹਰਟਾ ਥਾਣੇ ਵਿਚ 7 ਮਾਰਚ ਨੂੰ FIR ਦਰਜ ਕੀਤੀ ਗਈ ਸੀ ਜਿਸ ਵਿਚ ਦੋ ਨਸ਼ਾ ਤਸਕਰਾਂ ਨੂੰ ਫੜਿਆ ਗਿਆ ਸੀ। ਪੁੱਛਗਿਛ ਵਿਚ ਪਤਾ ਲੱਗਾ ਕਿ ਖੰਡਵਾਲਾ ਖੇਤਰ ਵਿਚ ਤਿੰਨ ਤਸਕਰ ਕਰਨਦੀਪ ਯਾਦਵ, ਮੁਕੇਸ਼ ਕੁਮਾਰ ਯਾਦਵ ਤੇ ਸਾਜਨ ਸਿੰਘ ਐਕਟਿਵ ਹਨ, ਜਿਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਮੁਲਜ਼ਮਾਂ ਕੋਲੋਂ ਨੇਪਾਲੀ ਕਰੰਸੀ ਵੀ ਮਿਲੀ ਹੈ ਤੇ ਉਨ੍ਹਾਂ ਕੋਲੋਂ 2 ਮੋਬਾਈਲ ਫੋਨ ਵੀ ਜ਼ਬਤ ਕੀਤੇ ਗਏ ਹਨ। ਜ਼ਬਤ ਕੀਤੇ ਫੋਨ ਫੋਰੈਂਸਿੰਕ ਜਾਂਚ ਲਈ ਭੇਜੇ ਜਾਣਗੇ ਤੇ ਡਾਟਾ ਰਿਕਵਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
