ਪੰਜਾਬ ਦੇ ਜਲੰਧਰ ‘ਚ ਸਪੈਸ਼ਲ ਟਾਸ੍ਕ ਫੋਰਸ (STF) ਨੂੰ ਸਮਗਲਰਾਂ ਖ਼ਿਲਾਫ਼ ਇਕ ਵਾਰ ਫਿਰ ਸਫ਼ਲਤਾ ਮਿਲੀ ਹੈ। ਵੱਧ ਪੈਸੇ ਕਮਾਉਣ ਦੇ ਲਾਲਚ ਵਿੱਚ ਹੈਰੋਇਨ ਸਪਲਾਈ ਕਰਨ ਜਾ ਰਹੇ ਮੁਲਜਮਾਂ ਨੂੰ STF ਨੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਸਮਗਲਰਾਂ ਕੋਲੋਂ 210 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਉਕਤ ਦੋਸ਼ੀ ਮੋਟਰਸਾਈਕਲ ‘ਤੇ ਸਵਾਰ ਕਿਸੇ ਵਿਅਕਤੀ ਨੂੰ ਹੈਰੋਇਨ ਸਪਲਾਈ ਕਰਨ ਜਾ ਰਹੇ ਸਨ ਕਿ STF ਮੁਲਾਜ਼ਮਾਂ ਨੇ ਰਸਤੇ ਵਿੱਚ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ।
ਜਾਣਕਰੀ ਦਿੰਦਿਆਂ STF ਦੇ AIG ਸੁਰਿੰਦਰ ਕੁਮਾਰ ਨੇ ਦੱਸਿਆ ਕਿ ਲੋਹਾਰਕਾ ਰੋਡ ਤੋਂ ਫੜੇ ਗਏ ਉਕਤ ਹੈਰੋਇਨ ਸਮੱਗਲਰਾਂ ਦੀ ਪਛਾਣ ਸੰਨੀ ਪੁੱਤਰ ਇਮੈਨੁਅਲ ਵਾਸੀ ਅਬਾਦੀ ਕਰਮਪੁਰਾ, ਫਤਿਹਗੜ੍ਹ ਚੂੜੀਆਂ ਰੋਡ ਅੰਮ੍ਰਿਤਸਰ, ਵਿੱਕੀ ਮੱਟੂ ਪੁੱਤਰ ਨਰਿੰਦਰ ਸਿੰਘ ਅਤੇ ਗੌਰਵ ਪੁੱਤਰ ਸੁਭਾਸ਼ ਦੋਵੇਂ ਵਾਸੀ ਫੈਜ਼ਪੁਰਾ ਫਤਿਹਗੜ੍ਹ ਵਜੋਂ ਹੋਈ ਹੈ। AIG ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਤਿੰਨੋਂ ਨੌਜਵਾਨ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ ਅਤੇ ਰੋਜ਼ੀ-ਰੋਟੀ ਕਮਾਉਣ ਲਈ ਅਜੀਬੋ-ਗਰੀਬ ਕੰਮ ਕਰਦੇ ਸਨ। ਉਹ ਜ਼ਿਆਦਾ ਪੈਸੇ ਕਮਾਉਣ ਦੇ ਲਾਲਚ ਵਿਚ ਨਸ਼ਾ ਵੇਚਣ ਲਈ ਮਜਬੂਰ ਕਰ ਹੋ ਗਏ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਕਰੋੜਾਂ ਦੀ ਹੈਰੋਇਨ ਸਣੇ 8 ਗ੍ਰਿਫਤਾਰ
ਜਾਣਕਾਰੀ ਅਨੁਸਾਰ ਦੋਸ਼ੀਆਂ ਨੇ ਮੋਟਰਸਾਈਕਲ ਦੇ ਟੂਲ ਬਾਕਸ ਵਿੱਚ ਹੈਰੋਇਨ ਰੱਖੀ ਹੋਈ ਸੀ। ਫ਼ਿਲਹਾਲ ਪੁਲਿਸ ਨੇ ਤਿੰਨਾਂ ਖ਼ਿਲਾਫ਼ ਥਾਣਾ STF ਮੁਹਾਲੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: