ਭਾਰਤ-ਪਾਕਿਸਤਾਨ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਦੀ 16 ਬਟਾਲੀਅਨ ਨੇ ਘੁੰਮਦੇ ਹੋਏ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। BSF ਵੱਲੋਂ ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 14 ਗ੍ਰਾਮ ਹੈਰੋਇਨ, 5 ਮੋਬਾਈਲ ਫੋਨ, 5 ਡੈਬਿਟ ਕਾਰਡ, ਤਿੰਨ ਵੋਟਰ ਕਾਰਡ, ਦੋ ਆਧਾਰ ਕਾਰਡ ਅਤੇ ਇੱਕ ਪਰਸ ਬਰਾਮਦ ਹੋਇਆ। ਫੜੇ ਗਏ ਤਿੰਨਾਂ ਵਿਅਕਤੀਆਂ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਬੀਤੀ 4 ਅਪ੍ਰੈਲ ਨੂੰ ਤੜਕੇ 1:30 ਵਜੇ ਸਰਹੱਦੀ ਪਿੰਡ ਕਮਾਲਵਾਲਾ ਵਿਖੇ ਵਾਪਰੀ। ਫੜੇ ਗਏ ਮੁਲਜ਼ਮਾਂ ਦੀ ਪਛਾਣ ਬਲਜਿੰਦਰ ਸਿੰਘ ਵਾਸੀ ਪਿੰਡ ਕਮਾਲਵਾਲਾ ਜ਼ਿਲ੍ਹਾ ਫਿਰੋਜ਼ਪੁਰ, ਰਵਿੰਦਰ ਸਿੰਘ ਅਤੇ ਦਲੌਰ ਸਿੰਘ ਵਾਸੀ ਪਿੰਡ ਕਮਾਲਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਵੱਜੋਂ ਹੋਈ ਹੈ। ਮੁੱਢਲੀ ਪੁੱਛਗਿੱਛ ਤੋਂ ਬਾਅਦ ਤਿੰਨੋਂ ਮੁਲਜ਼ਮਾਂ ਨੂੰ BSF ਵੱਲੋਂ ਫ਼ਿਰੋਜ਼ਪੁਰ ਥਾਣਾ ਸਦਰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਨੇ ਰਿਸ਼ਵਤਖ਼ੋਰ CA ਨੂੰ ਕੀਤਾ ਕਾਬੂ, ਨੋਟਿਸ ਰੱਦ ਕਰਨ ਦੇ ਬਦਲੇ NRI ਤੋਂ ਲਏ 26 ਲੱਖ ਰੁ:
ਥਾਣਾ ਸਦਰ ਦੇ ਮੁਖੀ ਇੰਸਪੈਕਟਰ ਰਵੀ ਕੁਮਾਰ ਨੇ ਦੱਸਿਆ ਕਿ BSF16 ਬਟਾਲੀਅਨ ਦੇ ਐਸ.ਐਮ.ਤਨਵੇ ਸਮਾਲ ਵੱਲੋਂ ਪੁਲਿਸ ਨੂੰ ਇੱਕ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ NDPS ਐਕਟ ਤਹਿਤ ਫ਼ਿਰੋਜ਼ਪੁਰ ਸ਼ਹਿਰ ‘ਚ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕੋਲੋਂ ਮਿਲੇ ਨਾਜਾਇਜ਼ ਸਾਮਾਨ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: