ਪਠਾਨਕੋਟ ਦੇ ਸ਼ਾਹਪੁਰ ਕੰਢੀ ਥਾਣਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਹੋਟਲ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਛਾਪੇਮਾਰੀ ਦੌਰਾਨ ਹੋਟਲ ਵਿਚੋਂ 3 ਜੋੜਿਆਂ ਨੂੰ ਗ੍ਰਿਫਤਾਰ ਕੀਤਾ ਗਿਆ। ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਕਮਰਿਆਂ ਦੀ ਤਲਾਸ਼ੀ ਲਈ ਗਈ। ਤਿੰਨ ਜੋੜਿਆਂ ਨੂੰ ਪੁਲਿਸ ਥਾਣੇ ਲੈ ਕੇ ਗਈ ਹੈ ਤੇ ਹੁਣ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਜਾਵੇਗੀ।
ਪੁਲਿਸ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਸ਼ਾਹਪੁਰ ਕੰਢੀ ਦੇ ਹੋਟਲ ਵਿਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ ਜਿਸ ਕਰਕੇ ਪੁਲਿਸ ਵੱਲੋਂ ਹੋਟਲ ‘ਤੇ ਛਾਪੇਮਾਰੀ ਕੀਤੀ ਗਈ ਤੇ ਉਥੋਂ 3 ਜੋੜਿਆਂ ਨੂੰ ਫੜ ਕੇ ਥਾਣੇ ਲਿਜਾਇਆ ਗਿਆ। ਹੋਟਲ ਦਾ ਮੈਨੇਜਰ ਮੌਕੇ ਤੋਂ ਫਰਾਰ ਹੋ ਗਿਆ ਹੈ ਜਿਸ ਦੀ ਭਾਲ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਲੋਕਾਂ ਨੂੰ ਅਜਿਹੀਆਂ ਗਤੀਵਿਧੀਆਂ ਬਾਰੇ ਸੂਚਨਾ ਦੇਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਹੋਟਲ ਦੇ ਮੈਨੇਜਰ ਨੂੰ ਵੀ ਗ੍ਰਿਫਤਾਰ ਕਰਕੇ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
























