ਹਿਮਾਚਲ ਦੇ ਚੰਬਾ ਜ਼ਿਲ੍ਹੇ ਦੀ ਪੁਲਿਸ ਨੇ ਸ਼ੁੱਕਰਵਾਰ ਰਾਤ ਤਿੰਨ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜਮਾਂ ਕੋਲੋਂ 598 ਗ੍ਰਾਮ ਚਰਸ ਵੀ ਬਰਾਮਦ ਕੀਤਾ ਹੈ। ਇਨ੍ਹਾਂ ਨਸ਼ਾ ਤਸਕਰ ਖ਼ਿਲਾਫ਼ ਕਾਰਵਾਈ ਥਾਣਾ ਡਲਹੌਜ਼ੀ ਦੇ ਦਾਇਰੇ ‘ਚ ਆਉਂਦੇ ਥਾਣਾ ਬਨੀਖੇਤ ਦੇ ਮੁੱਖ ਕਾਂਸਟੇਬਲ ਆਸ਼ੀਸ਼ ਗੋਸਵਾਮੀ ਦੀ ਅਗਵਾਈ ‘ਚ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਪੁਲਿਸ ਟੀਮ ਨੇ ਚੰਬਾ ਪਠਾਨਕੋਟ ਨੈਸ਼ਨਲ ਹਾਈਵੇ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਰਾਤ ਕਰੀਬ 12 ਵਜੇ ਚੰਬਾ ਤੋਂ ਇੱਕ ਬੋਲੈਰੋ ਟੈਕਸੀ ਆਈ। ਜਦੋਂ ਪੁਲਿਸ ਨੇ ਕਾਰ ਨੂੰ ਚੈਕਿੰਗ ਲਈ ਰੋਕਿਆ ਤਾਂ ਉਸ ਵਿੱਚ ਸਵਾਰ ਲੋਕ ਡਰ ਗਏ। ਉਨ੍ਹਾਂ ਦੀ ਹਰਕਤ ਨੂੰ ਦੇਖਦਿਆਂ ਪੁਲਿਸ ਨੇ ਕਾਰ ਦੀ ਤਲਾਸ਼ੀ ਲਈ। ਜਿਸ ‘ਤੋਂ ਬਾਅਦ ਪੁਲਿਸ ਨੇ ਕਾਰ ‘ਚੋਂ ਚਰਸ ਬਰਾਮਦ ਕੀਤੀ।
ਇਹ ਵੀ ਪੜ੍ਹੋ : ਰਿਸ਼ਭ ਪੰਤ ਦੇ ਫੈਨਸ ਲਈ ਖੁਸ਼ਖਬਰੀ, ਹੋ ਰਹੀ ਰਿਕਵਰੀ, ਗੋਡੇ ਦਾ ਹੋਇਆ ਸਫਲ ਆਪ੍ਰੇਸ਼ਨ
ਪੁਲਿਸ ਨੇ ਕਾਰ ਵਿੱਚ ਸਵਾਰ ਰਾਕੇਸ਼ ਕੁਮਾਰ ਵਾਸੀ ਪਿੰਡ ਚਲਾਹ ਜ਼ਿਲ੍ਹਾ ਕਾਂਗੜਾ, ਅਸ਼ੋਕ ਕੁਮਾਰ ਵਾਸੀ ਪਿੰਡ ਕੰਡਵਾਲ ਅਤੇ ਸ਼ੇਖਰ ਵਾਸੀ ਮਕਾਨ ਨੰਬਰ-917, ਗਲੀ ਨੰਬਰ-4, ਬਲਦੇਵ ਨਗਰ, ਲੁਧਿਆਣਾ ਪੰਜਾਬ ਨੂੰ ਕਾਬੂ ਕਰ ਲਿਆ। ਇਸ ਦੇ ਨਾਲ ਹੀ ਪੁਲਿਸ ਨੇ ਗੱਡੀ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ। ਫੜੇ ਗਏ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਡਲਹੌਜ਼ੀ ਥਾਣੇ ਵਿੱਚ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਪੁਸ਼ਟੀ ਚੰਬਾ ਦੇ SP ਅਭਿਸ਼ੇਕ ਯਾਦਵ ਵੱਲੋਂ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: