ਪੰਜਾਬ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਜੈਤੋ ਦੇ ਨਜ਼ਦੀਕ ਪਿੰਡ ਚੰਦਭਾਨ ਵਿਖੇ ਵਿਆਹ ਸਮਾਗਮ ‘ਤੇ ਜਾ ਰਿਹਾ ਪਰਿਵਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਹਾਦਸੇ ਵਿਚ 3 ਪਰਿਵਾਰਕ ਮੈਂਬਰਾਂ ਦੀ ਜਾਨ ਚਲੀ ਗਈ ਹੈ ਜਦੋਂ ਕਿ 4 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਲਾਂਕਿ ਗੱਡੀ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ ਹੈ। ਹਾਦਸੇ ਮਗਰੋਂ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਮਿਲੀ ਜਾਣਕਾਰੀ ਮੁਤਾਬਕ ਤੇਜ਼ ਰਫਤਾਰ ਗੱਡੀ ਬੇਕਾਬੂ ਹੋ ਕੇ ਦਰੱਖਤ ਵਿਚ ਜਾ ਵੱਜੀ। ਪੂਰਾ ਪਰਿਵਾਰ ਜੋ ਕਿ ਵਿਆਹ ਸਮਾਗਮ ਵਿਚ ਜਾਣ ਲਈ ਘਰੋਂ ਨਿਕਲਿਆ ਸੀ ਕਿ ਰਸਤੇ ਵਿਚ ਹਾਦਸਾ ਵਾਪਰ ਗਿਆ। ਮੌਕੇ ‘ਤੇ ਹੀ 3 ਜਣਿਆਂ ਦੀ ਮੌਤ ਹੋ ਗਈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਵਿਆਹ ਦੀਆਂ ਖੁਸ਼ੀਆਂ ਸੋਗ ਵਿਚ ਤਬਦੀਲ ਹੋ ਗਈਆਂ ਹਨ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੀ ਸ਼ਿਕਾਇਤ ਮਗਰੋਂ ਭਾਰਤੀ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ, ਅਕਾਲੀ ਵਰਕਰਾਂ ‘ਤੇ ਹੋਏ ਪਰਚਿਆਂ ਦੀ ਹੋਵੇਗੀ ਜਾਂਚ
ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਇਹ ਵੀ ਖਬਰ ਹੈ ਕਿ ਜਿਹੜੇ 4 ਲੋਕ ਜ਼ਖਮੀ ਹੋਏ ਹਨ, ਉਨ੍ਹਾਂ ਨੂੰ ਵੀ ਗੰਭੀਰ ਸੱਟਾਂ ਵੱਜੀਆਂ ਹਨ ਤੇ ਉਨ੍ਹਾਂ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























