3 members of the same : ਚੰਡੀਗੜ੍ਹ ’ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਅੱਜ ਸ਼ਹਿਰ ਵਿਚ ਕੋਰੋਨਾ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਥੇ ਇਕੋ ਇਕੋ ਹੀ ਪਰਿਵਾਰ ਦੇ ਤਿੰਨ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਸ਼ਹਿਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 495 ਹੋ ਗਈ ਹੈ। ਦੱਸ ਦੇਈਏ ਕਿ ਹੁਣ ਤੱਕ ਸ਼ਹਿਰ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ 7 ਹੋ ਗਈ ਹੈ। ਬੀਤੇ ਦਿਨ ਵੀ ਸ਼ਹਿਰ ਵਿਚ ਜਿਥੇ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਸੀ, ਉਥੇ ਹੀ ਇਸ ਦੇ ਪੰਜ ਮਾਮਲੇ ਵੀ ਸਾਹਮਣੇ ਆਏ ਸਨ।
ਦੱਸਣਯੋਗ ਹੈ ਕਿ ਬੀਤੇ ਦਿਨ ਸਾਹਮਣੇ ਆਏ ਮਾਮਲਿਆਂ ਵਿਚ ਸੈਕਟਰ-40 ਦੀ ਇਕ 35 ਸਾਲਾ ਔਰਤ, ਸੈਕਟਰ-42 ਦਾ 24 ਸਾਲਾ ਨੌਜਵਾਨ, ਸੈਕਟਰ-32 ’ਚ 49 ਸਾਲਾ ਔਰਤ ਤੇ 14 ਸਾਲਾ ਲੜਕੀ ਤੇ ਸੈਕਟਰ-51 ਤੋਂ 55 ਸਾਲਾ ਵਿਅਕਤੀ ਸ਼ਾਮਲ ਹਨ। ਉਥੇ ਹੀ ਪੀਜੀਆਈ ਵਿਚ ਦਾਖਲ 80 ਸਾਲਾ ਬਜ਼ੁਰਗ ਨੇ ਹਾਲਤ ਗੰਭੀਰ ਹੋਣ ਦੇ ਚੱਲਦਿਆਂ ਦਮ ਤੋੜ ਦਿੱਤਾ। ਇਸ ਦੇ ਨਾਲ ਹੀ ਸ਼ਹਿਰ ਵਿਚ ਐਜੂਕੇਸ਼ਨ ਡਿਪਾਰਟਮੈਂਟ ਦੇ ਮੁਲਾਜ਼ਮਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਪੁਲਿਸ ਹੈੱਡਕੁਆਰਟਰ ਦੀ ਬਿਲਡਿੰਗ ਨੂੰ ਦੋ ਦਿਨ ਲਈ ਬੰਦ ਕਰਕੇ ਸੈਨੇਟਾਈਜ਼ ਕੀਤਾ ਗਿਆ। ਦੱਸਣਯੋਗ ਹੈ ਕਿ ਸ਼ਹਿਰ ਵਿਚ ਹੁਣ ਤੱਕ ਕੋਰੋਨਾ ਦੇ 492 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 401 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਸ਼ਹਿਰ ਵਿਚ ਕੋਰੋਨਾ ਦੇ ਕੁਲ 84 ਮਾਮਲੇ ਸਰਗਰਮ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਉਧਰ ਮੋਹਾਲੀ ਜ਼ਿਲੇ ਵਿਚ ਵੀ ਬੀਤੇ ਦਿਨ ਕੋਰੋਨਾ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ। ਇਹ ਨਵੇਂ ਮਾਮਲੇ ਜ਼ੀਰਕਪੁਰ, ਜਵਾਹਰਪੁਰ, ਨਯਾਗਾਂਵ ਤੇ ਬਲਟਾਨਾ ਨਾਲ ਸਬੰਧਤ ਹਨ। ਉਥੇ ਹੀ ਇਕ 70 ਸਾਲਾ ਬਜ਼ੁਰਗ ਨੇ ਹਾਲਤ ਗੰਭੀਰ ਹੋਣ ਦੇ ਚੱਲਦਿਆਂ ਹਸਪਤਾਲ ਵਿਚ ਦਮ ਤੋੜ ਦਿੱਤਾ। ਦੱਸਣਯੋਗ ਹੈ ਕਿ ਜ਼ਿਲੇ ਵਿਚ ਹੁਣ ਤੱਕ ਕੋਰੋਨਾ ਦੇ 322 ਮਾਮਲੇ ਸਾਹਮਣੇ ਆ ਚੁੱਕੇ ਹਨ। ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ ਜ਼ਿਲੇ ਵਿਚ 237 ਲੋਕ ਕੋਰੋਨਾ ਤੋਂ ਜੰਗ ਜਿੱਤ ਕੇ ਘਰਾਂ ਨੂੰ ਪਰਤ ਚੁੱਕੇ ਹਨ।