ਸੀਮਾ ਸੁਰੱਖਿਆ ਬਲ (BSF) ਨੂੰ ਅੱਜ ਫਿਰ ਵੱਡੀ ਸਫਲਤਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ BSF ਦੇ ਜਵਾਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਫਾਜ਼ਿਲਕਾ ਦੇ ਪਿੰਡ ਘੁਮੀਵਾਲਾ ਨੇੜੇ ਪਾਕਿਸਤਾਨੀ ਡਰੋਨ ਵੱਲੋਂ ਹੈਰੋਇਨ ਦੀ ਵੱਡੀ ਖੇਪ ਸੁੱਟੀ ਗਈ ਹੈ। ਸੂਚਨਾ ਮਿਲਦਿਆਂ ਹੀ BSF ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਉਨ੍ਹਾਂ ਨੂੰ 3 ਪੈਕੇਟ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
BSF ਮੁਤਾਬਕ ਇਹ ਹੈਰੋਇਨ ਡਰੋਨ ਰਾਹੀਂ ਮੰਗਵਾਈ ਗਈ ਸੀ। ਫ਼ਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਇਲਾਕੇ ਨੇੜੇ ਬੀਤੀ ਰਾਤ ਡਰੋਨ ਦੀ ਆਵਾਜਾਈ ਹੋਈ ਸੀ, ਜਿਸ ‘ਤੇ BSF ਦੇ ਜਵਾਨਾਂ ਨੇ ਗੋਲੀਬਾਰੀ ਵੀ ਕੀਤੀ ਸੀ। ਜਿਸ ‘ਤੋਂ ਬਾਅਦ ਇਲਾਕੇ ਦੀ ਤਲਾਸ਼ੀ ਦੌਰਾਨ ਉਥੋਂ ਹੈਰੋਇਨ ਦੇ 3 ਪੈਕੇਟ ਮਿਲੇ ਹਨ, ਜਿਸ ‘ਚ 2.256 ਕਿਲੋ ਹੈਰੋਇਨ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ BSF ਦੇ ਜਵਾਨਾਂ ਵੱਲੋਂ ਇਲੂ ਬੰਬ ਵੀ ਸੁੱਟੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: