ਪੰਜਾਬ ਦੀਆਂ ਜੇਲ੍ਹਾਂ ‘ਚੋਂ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ ਹੈ। ਫਿਰੋਜ਼ਪੁਰ ਜੇਲ ‘ਚ ਸਰਚ ਆਪਰੇਸ਼ਨ ਦੌਰਾਨ ਇੱਕ ਹਵਾਲਾਤੀ ਕੋਲੋਂ ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਬੀਤੇ ਤਿੰਨ ਦਿਨਾਂ ਵਿੱਚ ਜੇਲ੍ਹ ਵਿੱਚੋਂ ਤਿੰਨ ਮੋਬਾਈਲ ਫ਼ੋਨ ਅਤੇ ਇੱਕ ਮੋਬਾਈਲ ਦੀ ਬੈਟਰੀ ਬਰਾਮਦ ਕੀਤੀ ਗਈ ਹੈ।
ਜੇਲ੍ਹ ਦੇ ਸਹਾਇਕ ਸੁਪਰਡੈਂਟ ਰਿਸ਼ਵਪਾਲ ਗੋਇਲ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ‘ਤੋਂ ਜੇਲ੍ਹ ਵਿਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਇੱਕ ਹਵਾਲਾਤੀ ਕੋਲੋਂ ਇਕ ਮੋਬਾਇਲ ਫੋਨ ਮਿਲਿਆ ਹੈ। ਦੂਜਾ ਮੋਬਾਈਲ ਫ਼ੋਨ ਲਵਾਰਸ ਹਾਲਤ ਵਿੱਚ ਪਏ ਇੱਕ ਪੈਕਟ ਵਿੱਚੋਂ ਬਰਾਮਦ ਹੋਇਆ। ਇਸੇ ਤਰ੍ਹਾਂ 8 ਮਈ ਨੂੰ ਇੱਕ ਕੈਦੀ ਕੋਲੋਂ ਜੇਲ੍ਹ ਅੰਦਰੋਂ ਮੋਬਾਈਲ ਫ਼ੋਨ ਬਰਾਮਦ ਹੋਇਆ ਸੀ।
ਇਹ ਵੀ ਪੜ੍ਹੋ : ਚੋਣਾਂ ਲਈ ਤਿਆਰ ਜਲੰਧਰ: 9865 ਮੁਲਾਜ਼ਮ ਕਰਨਗੇ ਪੋਲਿੰਗ, ਐਗਜ਼ਿਟ ਪੋਲ ‘ਤੇ ਪਾਬੰਦੀ
ਇਸ ਦੀ ਸ਼ਿਕਾਇਤ ਥਾਣਾ ਸਿਟੀ ਫਿਰੋਜ਼ਪੁਰ ਨੂੰ ਲਿਖਤੀ ਰੂਪ ਵਿੱਚ ਕਰ ਦਿੱਤੀ ਗਈ। ਥਾਣਾ ਸਿਟੀ ਫਿਰੋਜ਼ਪੁਰ ਦੇ ASI ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤ ਦੇ ਅਧਾਰ ’ਤੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: