ਚੰਡੀਗੜ੍ਹ ਸੈਕਟਰ 1 ਸਥਿਤ ਪੰਜਾਬ ਆਰਮਡ ਪੁਲਿਸ ਦੀ 82 ਬਟਾਲੀਅਨ ਦੀ ਜੀਓ ਮੈਸ ਦੇ ਗੇਟ ਤੋਂ ਕਰੀਬ 3 ਫੁੱਟ ਲੰਬੀ ਅਤੇ ਕਰੀਬ 300 ਕਿਲੋ ਵਜ਼ਨ ਵਾਲੀ ਵਿਰਾਸਤੀ ਤੋਪ ਚੋਰੀ ਹੋ ਗਈ ਹੈ। ਚੋਰੀ ਦੀ ਇਹ ਘਟਨਾ 5 ਅਤੇ 6 ਮਈ ਦੀ ਰਾਤ ਦੀ ਦੱਸੀ ਜਾ ਰਹੀ ਹੈ। ਚੋਰੀ ਦੇ ਇਸ ਮਾਮਲੇ ਵਿੱਚ ਸੈਕਟਰ-3 ਥਾਣਾ ਪੁਲਿਸ ਨੇ IPC ਦੀ ਧਾਰਾ 379 ਤਹਿਤ ਕੇਸ ਦਰਜ ਕਰਕੇ ਤੋਪਾਂ ਅਤੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਕਰੀਬ 15 ਦਿਨ ਪਹਿਲਾਂ ਸਬ-ਇੰਸਪੈਕਟਰ ਦੇਵੇਂਦਰ ਕੁਮਾਰ ਨੂੰ ਤੋਪ ਚੋਰੀ ਹੋਣ ਦਾ ਪਤਾ ਲੱਗਾ। ਉਨ੍ਹਾਂ ਤੁਰੰਤ ਇਸ ਦੀ ਸੂਚਨਾ 82 ਬਟਾਲੀਅਨ ਦੇ ਕਮਾਂਡੈਂਟ ਬਲਵਿੰਦਰ ਸਿੰਘ ਨੂੰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਇਹ ਤੋਪ ਬਹੁਤ ਭਾਰੀ ਹੈ ਅਤੇ ਕੋਈ ਵੀ ਵਿਅਕਤੀ ਇਸ ਨੂੰ ਚੋਰੀ ਨਹੀਂ ਕਰ ਸਕਦਾ। ਇਸ ਵਿੱਚ 4 ਤੋਂ 5 ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਥਾਣਾ ਸਦਰ ਦੀ ਪੁਲਿਸ ਨੇ ਪੀਪੀਐਸ ਅਧਿਕਾਰੀ ਕਮਾਂਡੈਂਟ ਬਲਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਜਿਸ ਥਾਂ ‘ਤੇ ਇਸ ਤੋਪ ਨੂੰ ਰੱਖਿਆ ਗਿਆ ਸੀ, ਉੱਥੇ ਕੋਈ CCTV ਕੈਮਰਾ ਨਹੀਂ ਸੀ। ਅਜਿਹੇ ‘ਚ ਪੁਲਿਸ ਲਈ ਦੋਸ਼ੀਆਂ ਨੂੰ ਲੱਭਣਾ ਮੁਸ਼ਕਿਲ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤੋਪ ਆਜ਼ਾਦੀ ਤੋਂ ਪਹਿਲਾਂ ਦੀ ਹੈ ਅਤੇ ਇਸ ਨੂੰ ਪ੍ਰਦਰਸ਼ਨੀ ਲਈ ਗੇਟ ਦੇ ਕੋਲ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ : BSF ਜਵਾਨਾਂ ਨੇ ਨਸ਼ਟ ਕੀਤੇ 2 ਪਾਕਿ ਡ੍ਰੋਨ, ਨਸ਼ੀਲੇ ਪਦਾਰਥਾਂ ਨਾਲ ਭਰਿਆ ਬੈਗ ਜ਼ਬਤ
ਇਹ ਤੋਪ ਲਗਭਗ ਇੱਕ ਦਹਾਕੇ ਤੋਂ ਇੱਥੇ ਮੌਜੂਦ ਹੈ। ਇਹ ਵਿਰਾਸਤੀ ਤੋਪ ਪੰਜਾਬ ਆਰਮਡ ਪੁਲਿਸ ਦੀ ਬਹੁਤ ਹੀ ਮਹੱਤਵਪੂਰਨ ਵਿਰਾਸਤ ਸੀ। ਇਸ ਨੂੰ ਕਰੀਬ ਡੇਢ ਸਾਲ ਪਹਿਲਾਂ 82 ਬਟਾਲੀਅਨ ਦੇ ਸਟੋਰ ਰੂਮ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸਨੂੰ ਇੱਕ ਵਾਰ ਫਿਰ ਲੋਕਾਂ ਦੇ ਸਾਹਮਣੇ ਪ੍ਰਦਰਸ਼ਿਤ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: