ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਅੰਦੋਲਨ ‘ਚ ਸ਼ਾਮਲ ਕਿਸਾਨ ਯੂਨੀਅਨਾਂ ਦੇ ਆਗੂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚ ਗਏ ਹਨ। ਇਹ ਮੀਟਿੰਗ ਪੰਜਾਬ ਭਵਨ ਵਿਖੇ ਹੋਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਮੋਰਚਾ ਮੁਹਾਲੀ ਵਿੱਚ ਜਾਰੀ ਰਹੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਮੁੱਖ ਮੰਤਰੀ ਨਾਲ ਗੱਲਬਾਤ ਬੇਸਿੱਟਾ ਰਹੀ ਤਾਂ ਉਹ ਕਿਸੇ ਵੀ ਹਾਲ ‘ਚ ਚੰਡੀਗੜ੍ਹ ਕੂਚ ਕਰਨਗੇ।
ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ਼ ਗੱਲਬਾਤ ਲਈ ਬੁਲਾਇਆ ਗਿਆ ਹੈ। ਸਰਕਾਰ ਨੇ ਮੰਗਾਂ ਨਹੀਂ ਮੰਨੀਆਂ। ਅੰਦੋਲਨ ਦਾ ਅਗਲਾ ਸਟੈਂਡ ਕੀ ਹੋਵੇਗਾ, ਇਹ ਮੁੱਖ ਮੰਤਰੀ ਨਾਲ ਮੁਲਾਕਾਤ ‘ਤੇ ਨਿਰਭਰ ਕਰਦਾ ਹੈ। ਜੇ ਅਸੀਂ ਇੱਕ ਬੈਰੀਕੇਡ ਨੂੰ ਤੋੜ ਸਕਦੇ ਹਾਂ, ਤਾਂ ਅਸੀਂ ਬਾਕੀ ਨੂੰ ਵੀ ਤੋੜ ਸਕਦੇ ਹਾਂ। ਫਿਲਹਾਲ ਅਸੀਂ ਸਰਕਾਰ ਨਾਲ ਹਾਂਪੱਖੀ ਗੱਲਬਾਤ ਦੀ ਉਮੀਦ ਕਰ ਰਹੇ ਹਾਂ।
ਇਸ ਤੋਂ ਪਹਿਲਾੰ ਮੋਹਾਲੀ ਬਾਰਡਰ ‘ਤੇ ਬੈਠੇ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਪੱਕਾ ਮੋਰਚਾ ਖੜਾ ਕਰਦੇ ਹੋਏ ਬੁੱਧਵਾਰ ਸਵੇਰੇ ਗੁਰਦੁਆਰਾ ਸ਼੍ਰੀ ਅੰਬ ਸਾਹਿਬ ਵਿਖੇ ਹੰਗਾਮੀ ਮੀਟਿੰਗ ਕੀਤੀ। ਕਿਸਾਨਾਂ ਨੇ ਕਿਹਾ ਕਿ ਉਹ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਡਟੇ ਰਹਿਣਗੇ। ਫਿਲਹਾਲ ਅਸੀਂ ਚੰਡੀਗੜ੍ਹ ਕੂਚ ਨਹੀਂ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅਸੀਂ ਪਿੱਛੇ ਨਹੀਂ ਹਟਾਂਗੇ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਤੁਰੰਤ ਚੰਡੀਗੜ੍ਹ ਬਾਰਡਰ ’ਤੇ ਨਹੀਂ ਪਹੁੰਚੇ ਹਨ ਪਰ ਸਰਕਾਰ ਨਾਲ ਕਾਫੀ ਸਮੇਂ ਤੋਂ ਗੱਲਬਾਤ ਚੱਲ ਰਹੀ ਸੀ। ਜਦੋਂ ਗੱਲਬਾਤ ਸਿਰੇ ਨਾ ਚੜ੍ਹੀ ਤਾਂ ਉਨ੍ਹਾਂ ਨੇ ਇਹ ਰਾਹ ਚੁਣਿਆ।