ਮੱਧ ਪ੍ਰਦੇਸ਼ ਦੇ ਖੰਡਵਾ ਜ਼ਿਲ੍ਹੇ ਦੀ ਇੱਕ ਸੈਸ਼ਨ ਅਦਾਲਤ ਵੱਲੋਂ ਅੱਠ ਸਾਲ ਪਹਿਲਾਂ ਕਰਫਿਊ ਦੌਰਾਨ ਪੁਲਿਸ ਅਧਿਕਾਰੀਆਂ ‘ਤੇ ਹਮਲਾ ਕਰਨ ਦੇ ਮਾਮਲੇ ਵਿੱਚ 39 ਲੋਕਾਂ ਨੂੰ ਦੋਸ਼ੀ ਠਹਿਰਾਉਂਦੇ ਹੋਏ ਸੱਤ ਸਾਲ ਦੀ ਸਖ਼ਤ ਸਜ਼ਾ ਸੁਣਾਈ ਗਈ ਹੈ। ਦੱਸ ਦੇਈਏ ਕਿ ਘਟਨਾ 30 ਅਤੇ 31 ਜੁਲਾਈ 2014 ਦੀ ਦਰਮਿਆਨੀ ਰਾਤ ਦੀ ਸੀ। ਇਮਲੀਪੁਰਾ ਨਿਵਾਸੀ ਸੁਸ਼ੀਲ ਕੁਮਾਰ ਦੀ ਹੱਤਿਆ ਤੋਂ ਬਾਅਦ ਜ਼ਿਲ੍ਹੇ ‘ਚ ਤਣਾਅ ਪੈਦਾ ਹੋ ਗਿਆ ਸੀ। ਜਿਸ ਕਰਕੇ ਕੁਲੈਕਟਰ ਨੇ CRPC ਦੀ ਧਾਰਾ 144 ਦੇ ਹੁਕਮ ਜਾਰੀ ਕੀਤੇ ਸਨ। ਪੁਲਿਸ ਨੇ ਇਸ ਘਟਨਾ ਸਬੰਧੀ 4 ਨਾਬਾਲਗਾਂ ਸਮੇਤ 46 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਹਮਲੇ ‘ਚ ਵਰਤੇ ਗਏ ਹਥਿਆਰ ਵੀ ਜ਼ਬਤ ਕੀਤੇ ਸਨ।
ਘਾਸਪੁਰਾ ਖੇਤਰ ਵਿੱਚ ਕਰਫਿਊ ਲਾਗੂ ਕਰਨ ਆਈ ਇੱਕ ਪੁਲਿਸ ਅਧਿਕਾਰੀਆਂ ਦੀ ਟੀਮ ਨੇ ਅੱਧੀ ਰਾਤ ਦੇ ਕਰੀਬ ਆਪਣੇ ਘਰਾਂ ਦੇ ਬਾਹਰ ਇਕੱਠੇ ਹੋਏ ਕੁਝ ਵਸਨੀਕਾਂ ਦੇ ਸਮੂਹ ਨੂੰ ਨੋਟਿਸ ਕੀਤਾ। ਜਿਸ ‘ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਘਰ ਜਾਣ ਲਈ ਕਿਹਾ ਸੀ, ਪਰ ਭੀੜ ਨੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਪੁਲਿਸ ਨੇ ਇਸ ਸਬੰਧੀ ਕੰਟਰੋਲ ਰੂਮ ਨੂੰ ਸੂਚਿਤ ਕੀਤਾ। ਇਸ ‘ਤੋਂ ਬਾਅਦ ਹੀ ਇਲਾਕਾ ਨਿਵਾਸੀਆਂ ਨੇ ਪੱਥਰ, ਡੰਡੇ ਤੇ ਕੁਹਾੜੇ ਲੈ ਕੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਜਿਸ ਵਿਚ ਕੋਤਵਾਲੀ ਥਾਣੇ ਦੇ ਇੰਚਾਰਜ ਅਨਿਲ ਸ਼ਰਮਾ ਸਮੇਤ 15 ਦੇ ਕਰੀਬ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਇਨ੍ਹਾਂ ਹੀ ਨਹੀਂ ਇਲਾਕਾ ਨਿਵਾਸੀਆਂ ਨੇ ਕਈ ਪੁਲਿਸ ਵੈਨਾਂ ਦੀ ਭੰਨ-ਤੋੜ ਵੀ ਕੀਤੀ।
ਇਹ ਵੀ ਪੜ੍ਹੋ : ਜਲੰਧਰ ‘ਚ ਪੁਲਿਸ ਨੇ ਮੋਟਰਸਾਈਕਲ ਤੇ ਤੇਜਧਾਰ ਹਥਿਆਰ ਸਣੇ ਦੋ ਲੁਟੇਰੇ ਕੀਤੇ ਕਾਬੂ
ਵਧੀਕ ਸਰਕਾਰੀ ਵਕੀਲ ਅਭੈ ਦੂਬੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਮੌਕੇ ਤੋਂ ਗ੍ਰਿਫਤਾਰ ਕੀਤੇ 42 ਵਿਅਕਤੀਆਂ ਨੂੰ ਮੁਕੱਦਮੇ ਦਾ ਸਾਹਮਣਾ ਕਰਨਾ ਪਿਆ। ਇਨ੍ਹਾਂ ਵਿੱਚੋਂ ਦੋ ਲੋਕਾਂ ਨੂੰ ਬਰੀ ਕਰ ਦਿੱਤਾ ਗਿਆ ਅਤੇ ਇੱਕ ਦੀ ਮੁਕੱਦਮੇ ਦੌਰਾਨ ਮੌਤ ਹੋ ਗਈ। ਬਾਕੀ 39 ਨੂੰ ਤੀਜੇ ਵਧੀਕ ਸੈਸ਼ਨ ਜੱਜ ਪ੍ਰਾਚੀ ਪਟੇਲ ਦੀ ਅਦਾਲਤ ਨੇ ਦੋਸ਼ੀ ਠਹਿਰਾਇਆ ਅਤੇ ਸੱਤ ਸਾਲ ਦੀ ਕੈਦ ਅਤੇ ਹਰੇਕ ਨੂੰ 6,500 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ।” ਸੁਣਵਾਈ ਦੌਰਾਨ 33 ਗਵਾਹਾਂ ਦੇ ਬਿਆਨ ਦਰਜ ਕੀਤੇ ਗਏ। 39 ਦੋਸ਼ੀਆਂ ਨੂੰ ਕਤਲ ਦੀ ਕੋਸ਼ਿਸ਼, ਦੰਗੇ ਕਰਨ, ਸਰਕਾਰੀ ਸੰਪੱਤੀ ਨੂੰ ਨੁਕਸਾਨ ਪਹੁੰਚਾਉਣ ਅਤੇ ਗਾਲ੍ਹਾਂ ਕੱਢਣ ਦੇ ਦੋਸ਼ੀ ਠਹਿਰਾਇਆ ਗਿਆ।
ਵੀਡੀਓ ਲਈ ਕਲਿੱਕ ਕਰੋ -: