ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਤਾਰ ਹੀ ਪੰਜਾਬ ਪੁਲਿਸ ਵੱਲੋਂ ਵੱਡੀਆਂ ਨਸ਼ੇ ਦੀਆਂ ਖੇਪਾਂ ਫੜੀਆਂ ਜਾ ਰਹੀਆਂ ਹਨ ਜਿਸ ਦੇ ਚਲਦੇ ਅੰਮ੍ਰਿਤਸਰ ਕਮਿਸ਼ਨਰ ਰੇਟ ਅਧੀਨ ਆਉਂਦੀ ਸੀਆਈਏ ਸਟਾਫ਼ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਪੰਜ ਕਿਲੋ 200 ਗਰਾਮ ਹੈਰੋਇਨ ਦੀ ਖੇਪ ਸਮੇਤ ਚਾਰ ਲੋਕਾਂ ਤੇ ਮਾਮਲਾ ਦਰਜ ਕੀਤਾ।
ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀਆਈਏ ਸਟਾਫ ਨੇ ਛੇਹਰਟਾ ਵਿਖੇ ਰੇਡ ਕਰਕੇ ਇੱਕ ਮਹਿਲਾ ਸਣੇ ਚਾਰ ਲੋਕਾਂ ਨੂੰ ਕਾਬੂ ਕੀਤਾ ਹੈ ਜੋ ਕਿ ਨਸ਼ੇ ਦਾ ਧੰਦਾ ਕਰਦੇ ਸਨ ਅਤੇ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਦੀਪ ਕੌਰ ਆਲਮ ਅਰੋੜਾ ਅਤੇ ਮਨਮੀਤ ਉਰਫ ਗੋਲੂ ਦੇ ਰੂਪ ਵਿੱਚ ਹੋਈ ਹੈ ਅਤੇ ਇੱਕ ਮੁਲਜ਼ਮ ਦੀ ਪਛਾਣ ਅਜੇ ਗੁਪਤ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਮਨਦੀਪ ਕੌਰ ਦੇ ਪਤੀ ਦੀ ਮੌਤ ਹੋਣ ਤੋਂ ਬਾਅਦ ਮਨਦੀਪ ਕੌਰ ਆਪਣੇ ਆਸ਼ਿਕ ਨਾਲ ਮਿਲ ਕੇ ਨਸ਼ੇ ਦਾ ਧੰਦਾ ਕਰਦੀ ਸੀ ਜਿਸ ਵਿੱਚ ਉਸਨੇ ਆਲਮ ਅਰੋੜਾ ਅਤੇ ਮਨਮੀਤ ਉਰਫ ਗੋਲੂ ਨੂੰ ਸ਼ਾਮਿਲ ਕੀਤਾ ਹੋਇਆ ਸੀ।
ਇਹ ਵੀ ਪੜ੍ਹੋ : ਜਲੰਧਰ ‘ਚ ਪੁਲਿਸ ਨੂੰ ਦੇਖ ਨੌਜਵਾਨ ਨੇ ਭਜਾਈ ਗੱਡੀ, ਵਾਇਰਲ ਵੀਡੀਓ ‘ਤੇ ਪੁਲਿਸ ਨੇ ਦਿੱਤਾ ਇਹ ਜਵਾਬ
ਹੈਰਾਨੀ ਵਾਲੀ ਗੱਲ ਇਹ ਹੈ ਕਿ ਮਨਦੀਪ ਕੌਰ ਪੁਲਿਸ ਦੀ ਵਰਦੀ ਦਾ ਇਸਤੇਮਾਲ ਕਰਕੇ ਪੁਲਿਸ ਵਰਦੀ ਵਿੱਚ ਹੀ ਨਸ਼ੇ ਦੀ ਖੇਪ ਇਧਰ ਉਧਰ ਕਰਨ ਦੇ ਵਿੱਚ ਕੰਮ ਕਰਦੀ ਸੀ। ਜਦੋਂ ਪੁਲਿਸ ਨੂੰ ਇਸ ‘ਤੇ ਸ਼ੱਕ ਹੋਇਆ ਤੇ ਪੁਲਿਸ ਨੇ ਮਨਦੀਪ ਕੌਰ ‘ਤੇ ਸ਼ਿਕੰਜਾ ਕਸਿਆ ਤੇ ਉਸਦੇ ਨਾਲ ਬਾਕੀ ਤਿੰਨ ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ। ਪੁਲਿਸ ਨੇ ਦੱਸਿਆ ਕਿ ਮਨਦੀਪ ਕੌਰ ਦੀ ਸਿਹਤ ਠੀਕ ਨਾ ਹੋਣ ਕਰਕੇ ਉਸਦਾ ਮੀਡੀਆ ਟਰਾਇਲ ਨਹੀਂ ਕੀਤਾ ਗਿਆ ਅਤੇ ਉਸਦੇ ਫੋਨ ਚੈੱਕ ਕਰਨ ‘ਤੇ ਪਤਾ ਚੱਲਿਆ ਕਿ ਉਹ ਪੁਲਿਸ ਦੀ ਵਰਦੀ ਦਾ ਇਸਤੇਮਾਲ ਕਰਕੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੀ ਹੈ।
ਵੀਡੀਓ ਲਈ ਕਲਿੱਕ ਕਰੋ -:
