ਰਾਜਪੁਰਾ ਦੀ ਢੇਹਾ ਬਸਤੀ ‘ਚ ਦੀਵਾਲੀ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ, ਜਿਥੇ 4 ਬੱਚਿਆਂ ਦੀ ਦਸਤ ਕਾਰਨ ਮੌਤ ਹੋ ਗਈ। ਇਸ ਤੋਂ ਇਲਾਵਾ ਦਰਜਨ ਭਰ ਬਿਮਾਰ ਲੋਕਾਂ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ‘ਚ ਦਾਖਲ ਕਰਵਾਉਣਾ ਪਿਆ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮੌਤ ਦੇ ਕਾਰਨਾਂ ਦਾ ਪਤਾ ਮੈਡੀਕਲ ਰਿਪੋਰਟ ਤੋਂ ਹੀ ਲੱਗੇਗਾ। ਮਰਨ ਵਾਲਿਆਂ ਵਿੱਚ ਤਿੰਨ ਲੜਕੀਆਂ ਅਤੇ ਇੱਕ ਲੜਕਾ ਸ਼ਾਮਲ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬੱਚਿਆਂ ਦੀ ਸਿਹਤ ਇੰਨੀ ਤੇਜ਼ੀ ਨਾਲ ਵਿਗੜ ਗਈ ਕਿ ਉਨ੍ਹਾਂ ਨੂੰ ਸੰਭਾਲਣ ਦਾ ਮੌਕਾ ਹੀ ਨਹੀਂ ਮਿਲਿਆ।
ਜਾਣਕਾਰੀ ਅਨੁਸਾਰ ਦਿੜ੍ਹਬਾ ਬਸਤੀ ਦੇ ਰਹਿਣ ਵਾਲੇ ਬੱਚਿਆਂ ਸਮੇਤ ਦਰਜਨ ਤੋਂ ਵੱਧ ਲੋਕਾਂ ਦੀ ਸਿਹਤ ਦਸਤ ਕਰਕੇ ਵਿਗੜਨ ਲੱਗੀ। ਇਸ ਕਾਰਨ ਤਿੰਨ ਲੜਕੀਆਂ ਸਾਕਸ਼ੀ, ਸਾਨਿਆ, ਚਾਹਤ ਅਤੇ ਲੜਕੇ ਰਮਨਦੀਪ (9) ਦੀ ਮੌਤ ਹੋ ਗਈ। ਉਥੇ ਹੀ ਮੰਨਤ, ਜੰਨਤ, ਕਾਕਾ, ਵਿਸ਼ਾਲ, ਰਿਸ਼ੀ, ਪ੍ਰਿੰਸ ਅਤੇ ਲੜਕੀਆਂ ਵਿਚ ਸੁਨੀਤਾ, ਨੀਲਮ, ਸੰਜਨਾ, ਵੰਦਨਾ ਅਤੇ ਸ਼ਾਲੂ ਜ਼ਿਆਦਾ ਬਿਮਾਰ ਹਨ। ਉਨ੍ਹਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਪ੍ਰਸ਼ਾਸਨ ‘ਚ ਭਾਜੜਾਂ ਪੈ ਗਈਆਂ ਹਨ।
ਚਾਰ ਬੱਚਿਆਂ ਦੀ ਜਾਨ ਜਾਣ ਪਿੱਛੇ ਗੰਦਾ ਪਾਣੀ ਹੋਣ ਦਾ ਖਦਸ਼ਾ ਹੈ। ਬਸਤੀ ਵਿੱਚ ਪਾਣੀ ਦੀ ਲਾਈਨ ਵਿੱਚ ਸੀਵਰੇਜ ਦਾ ਗੰਦਾ ਪਾਣੀ ਆਉਣ ਕਾਰਨ ਅਜਿਹੀ ਸਥਿਤੀ ਪੈਦਾ ਹੋਈ ਹੈ। ਹਾਲਾਂਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਇਸ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਮ੍ਰਿਤਕ ਸਾਕਸ਼ੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਦੀਵਾਲੀ ਵਾਲੇ ਦਿਨ ਸਵੇਰੇ 9 ਵਜੇ ਦੇ ਕਰੀਬ ਉਸ ਨੂੰ ਦਸਤ ਹੋਣ ‘ਤੇ ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ। ਉਥੇ ਮੁੱਢਲੀ ਜਾਂਚ ਤੋਂ ਬਾਅਦ ਲੜਕੀ ਨੂੰ ਚੰਡੀਗੜ੍ਹ ਦੇ ਸੈਕਟਰ-16 ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਚਾਹਤ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਸਿਹਤ ਵਿਗੜਨ ’ਤੇ ਉਸ ਨੂੰ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ। ਜਿੱਥੇ ਇਲਾਜ ਦੌਰਾਨ ਕੁਝ ਦੇਰ ਬਾਅਦ ਉਸ ਦੀ ਮੌਤ ਹੋ ਗਈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਏਡੀਸੀ, ਐਸਡੀਐਮ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਟੀਮ ਨੇ ਜਾਇਜ਼ਾ ਲਿਆ।
ਵਾਟਰ ਐਂਡ ਸੀਵਰੇਜ ਬੋਰਡ ਦੇ ਐਸ.ਡੀ.ਓ ਤਰਨਜੀਤ ਸਿੰਘ ਨੇ ਦੱਸਿਆ ਕਿ ਢੇਹਾ ਬਸਤੀ ਵਿੱਚ ਵਿਭਾਗ ਦੀ ਕੋਈ ਲਾਈਨ ਨਹੀਂ ਹੈ। ਪਤਾ ਨਹੀਂ ਕਿੱਥੋਂ ਲੋਕਾਂ ਨੇ ਕੁਨੈਕਸ਼ਨ ਲਏ ਹਨ। ਨਗਰ ਕੌਂਸਲ ਨੇ ਸੀਵਰੇਜ ਲਾਈਨ ਵਿਛਾਉਣ ਦਾ ਪ੍ਰਸਤਾਵ ਜ਼ਰੂਰ ਭੇਜਿਆ ਸੀ। ਅਸੀਂ ਉੱਥੇ ਇੱਕ ਲਾਈਨ ਲਗਾ ਸਕਦੇ ਹਾਂ ਜੋ ਕਿ ਨਗਰ ਕੌਂਸਲ ਦਾ ਖੇਤਰ ਹੈ। ਹੁਣੇ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਉਥੇ ਨਾਜਾਇਜ਼ ਕੁਨੈਕਸ਼ਨ ਚੱਲ ਰਹੇ ਹਨ। ਹੁਣ ਪ੍ਰਸ਼ਾਸਨ ਜਿਵੇਂ ਹੁਕਮ ਦੇਵੇਗਾ, ਉਵੇਂ ਹੀ ਕੀਤਾ ਜਾਏਗਾ।
ਇਹ ਵੀ ਪੜ੍ਹੋ : CBSE ਨੇ 10ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਜਾਰੀ ਕੀਤੀ ਵਿਸ਼ਾ-ਵਾਰ ਡੇਟਸ਼ੀਟ
ਦਿੜ੍ਹਬਾ ਬਸਤੀ ‘ਚ ਮੌਜੂਦ ਸਿਹਤ ਵਿਭਾਗ ਦੀ ਟੀਮ ‘ਚ ਤਾਇਨਾਤ ਡਾ: ਤਰੁਣ ਗੋਇਲ ਨੇ ਦੱਸਿਆ ਕਿ ਬੱਚਿਆਂ ਦੀ ਮੌਤ ਪਾਣੀ ਦੀ ਕਮੀ ਕਰਕੇ ਦਸਤ ਕਾਰਨ ਹੋਈ ਹੈ | ਓ.ਆਰ.ਐਸ ਘੋਲ ਤੋਂ ਇਲਾਵਾ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ।
ਐਸ.ਡੀ.ਐਮ ਡਾ: ਸੰਜੀਵ ਕੁਮਾਰ ਨੇ ਦੱਸਿਆ ਕਿ ਪਾਣੀ ਤੋਂ ਇਲਾਵਾ ਬੱਚਿਆਂ ਦੇ ਸਟੂਲ ਸੈਂਪਲ ਰਜਿੰਦਰਾ ਹਸਪਤਾਲ ਭੇਜ ਦਿੱਤੇ ਗਏ ਹਨ, ਤਾਂ ਜੋ ਬੱਚਿਆਂ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਇਸ ਦੇ ਨਾਲ ਹੀ ਜਲ ਤੇ ਸੀਵਰੇਜ ਬੋਰਡ ਦੇ ਐਸ.ਡੀ.ਓ ਨੂੰ ਕੁਨੈਕਸ਼ਨ ਕੱਟਣ ਦੇ ਹੁਕਮ ਦਿੱਤੇ ਹਨ ਤਾਂ ਜੋ ਗੰਦੇ ਪਾਣੀ ਦੀ ਸਪਲਾਈ ਨਾ ਹੋ ਸਕੇ।