ਮਾਨਸਾ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਤੋਂ 2 ਕਿਲੋ 800 ਗ੍ਰਾਮ ਅਫੀਮ ਤੇ 1540 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਮਾਨਸਾ ਪੁਲਿਸ ਦੇ SSP ਡਾ. ਨਾਨਕ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਚਲਾਈ ਗਈ ਹੈ। ਜਗਰਾਜ ਸਿੰਘ ਵਾਸੀ ਬੋੜਾਵਾਲ ਨੂੰ ਸੀਆਈਏ ਸਟਾਫ ਮਾਨਸਾ ਦੀ ਟੀਮ ਨੇ ਕਾਰ ਸਣੇ 2 ਕਿਲੋ 800 ਗ੍ਰਾਮ ਅਫੀਮ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਹੈ ਜਦੋਂ ਕਿ ਰੀਟਾ ਸਿੰਘ ਵਾਸੀ ਰਾਮਪੁਰ ਜ਼ਿਲ੍ਹਾ ਸੰਗਰੂਰ ਨੂੰ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਨੇ 1130 ਨਸ਼ੀਲੇ ਪਦਾਰਥ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਖੇਤ ‘ਚੋਂ ਮਿਲੀਆਂ ਪ੍ਰਾਚੀਨ ਮੂਰਤੀਆਂ, ਪਿੰਡ ਵਾਲਿਆਂ ਨੇ ਪੁਲਿਸ ਨੂੰ ਕੀਤੀਆਂ ਸਪੁਰਦ
ਗਸ਼ਤ ਦੌਰਾਨ ਸੀਆਈਏ ਸਟਾਫ ਮਾਨਸਾ ਦੀ ਟੀਮ ਨੇ ਜਗਤਾਰ ਸਿੰਘ ਵਾਸ਼ੀ ਪੀਰ ਕੋਰਟ ਤੇ ਅਮਨਦੀਪ ਸਿੰਘ ਵਾਸੀ ਭੈਣੀ ਚੂਹੜ ਨੂੰ ਗ੍ਰਿਫਤਾਰ ਕਰਕੇ 410 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਐੱਸਪੀ ਨੇ ਦੱਸਿਆ ਕਿ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਉਕਤ ਲੋਕਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”