ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (CIA) ਵਿੰਗ ਨੇ ਤਰਨਤਾਰਨ ਇਲਾਕੇ ਦੇ ਹਰੀਕੇ ਤੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੌਰਾਨ ਦੋ ਨਸ਼ਾ ਤਸਕਰ ਪੁਲਿਸ ਨਾਲ ਹੱਥੋਪਾਈ ਤੋਂ ਬਾਅਦ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਹੱਥੋਪਾਈ ਦੇ ਸਮੇਂ ਹੈਰੋਇਨ ਨਾਲ ਭਰਿਆ ਬੈਗ ਹੇਠਾਂ ਡਿੱਗ ਗਿਆ, ਜੋ ਕਿ ਪੁਲਿਸ ਨੇ ਜ਼ਬਤ ਕਰ ਲਿਆ ਹੈ। ਪੁਲਿਸ ਦੋਵਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ CIA ਨੂੰ ਕਿਸੇ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ 2 ਵਿਅਕਤੀ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ। ਉਨ੍ਹਾਂ ਦੇ ਪਾਕਿਸਤਾਨ ਦੇ ਤਸਕਰਾਂ ਨਾਲ ਸਬੰਧ ਹਨ। ਦੋਵਾਂ ਨੂੰ ਹਾਲ ਹੀ ਵਿੱਚ ਪਾਕਿਸਤਾਨ ਤੋਂ ਆਏ ਤਸਕਰਾਂ ਵੱਲੋਂ ਫਿਰੋਜ਼ਪੁਰ ਸਰਹੱਦ ਤੋਂ ਖੇਪ ਭੇਜੀ ਗਈ ਹੈ। ਇਹ ਦੋਵੇਂ ਖੇਪਾਂ ਹਰੀਕੇ ਬੱਸ ਸਟੈਂਡ ਤੋਂ ਪੁਰਾਣੇ ਪੁਲ ਨੂੰ ਜਾਂਦੀ ਸੜਕ ‘ਤੇ ਡਿਲੀਵਰੀ ਲਈ ਆ ਰਹੀਆਂ ਹਨ।
ਇਹ ਵੀ ਪੜ੍ਹੋ : ਅਸਮਾਨ ‘ਚ 37,000 ਫੁੱਟ ਉਚਾਈ ‘ਤੇ ਡਾਂਸ, ਕਤਰ ਜਾ ਰਹੀ ਫਲਾਈਟ ‘ਚ ਖੂਬ ਨੱਚੇ ਬਾਰਾਤੀ
ਸੂਚਨਾ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਦੋਵਾਂ ਨੂੰ ਫੜਨ ਲਈ ਜਾਲ ਵਿਛਾਇਆ। ਇਸ ਦੌਰਾਨ ਸੜਕ ‘ਤੇ ਇਕ ਆਦਮੀ ਬੈਗ ਲੈ ਕੇ ਖੜ੍ਹਾ ਸੀ। ਜਦੋਂ ਪੁਲਿਸ ਟੀਮ ਨੇ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਿਸ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ। ਇਸ ‘ਤੋਂ ਬਾਅਦ ਮੁਲਜ਼ਮ ਕਾਰ ਵਿੱਚ ਸਵਾਰ ਸਾਥੀ ਸਮੇਤ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਕਾਰ ‘ਤੇ ਸੰਗਰੂਰ ਦਾ ਰਜਿਸਟ੍ਰੇਸ਼ਨ ਨੰਬਰ ਸੀ।
ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੋਏ ਤਸਕਰਾਂ ਦੀ ਪਹਿਚਾਣ ਸੁਨੀਲ ਕੁਮਾਰ ਉਰਫ਼ ਕਾਲੂ ਅਤੇ ਕਾਲੀ ਵਾਸੀ ਮੋਗਾ ਦੇ ਧਰਮਕੋਟ ਥਾਣਾ ਖੇਤਰ ਅਧੀਨ ਪੈਂਦੇ ਸੈਦਜਲਪੁਰਾ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਟੀਮ ਦੋਵਾਂ ਨੂੰ ਕਾਬੂ ਕਰਨ ਲਈ ਭਾਲ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: