ਕਰਨਲ ਬਾਠ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਚੰਡੀਗੜ੍ਹ ਪੁਲਿਸ ਐਕਸ਼ਨ ਮੋਡ ਵਿਚ ਹੈ ਤੇ ਉਸ ਵੱਲੋਂ SIT ਦਾ ਗਠਨ ਕਰ ਦਿੱਤਾ ਗਿਆ ਹੈ। SP ਦੀ ਅਗਵਾਈ ਹੇਠ 4 ਮੈਂਬਰੀ SIT ਬਣਾਈ ਗਈ ਹੈ। DSP, ਇੱਕ ਇੰਸਪੈਕਟਰ ਤੇ ਇੱਕ ਸਬ-ਇੰਸਪੈਕਟਰ SIT ‘ਚ ਸ਼ਾਮਲ ਹੋਣਗੇ।
ਦੱਸ ਦੇਈਏ ਕਿ ਕਰਨਲ ਬਾ ਦੇ ਪਰਿਵਾਰ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਪਾਈ ਗਈ ਸੀ ਤੇ ਉਨ੍ਹਾਂ ਵੱਲੋਂ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਸੀ ਤੇ ਇਸ ਤੋਂ ਬਾਅਦ ਪੂਰੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਗਈ ਤੇ ਇਸ ਤੋਂ ਬਾਅਦ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ SIT ਬਣਾਈ ਗਈ ਹੈ ਤੇ 4 ਮਹੀਨਿਆਂ ਦੇ ਅੰਦਰ SIT ਨੂੰ ਜਾਂਚ ਪੂਰੀ ਕਰਨੀ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
