4 more Covid-19 patients : ਜਿਲ੍ਹਾ ਤਰਨਤਾਰਨ ਵਿਚ ਵੀ ਕੋਵਿਡ-19 ਮਰੀਜਾਂ ਦੀ ਗਿਣਤੀ ਵਧ ਰਹੀ ਹੈ। ਜ਼ਿਲੇ ਦੇ ਲੋਕਾਂ ਦੇ ਲਏ ਗਏ ਨਮੂਨਿਆਂ ਵਿਚੋਂ ਅੱਜ 4 ਹੋਰ ਦੀ ਟੈਸਟ ਰਿਪੋਰਟ ਪੋਜ਼ਟਿਵ ਆਉਣ ਨਾਲ ਹੁਣ ਜ਼ਿਲ੍ਹੇ ਵਿੱਚ ਕੋਵਿਡ-19 ਬੀਮਾਰੀ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ 161 ਹੋ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਪਾਜੀਟਿਵ ਆਏ ਕੇਸਾਂ ਨੂੰ ਜ਼ਿਲ੍ਹੇ ਵਿੱਚ ਉਨ੍ਹਾਂ ਦੱਸਿਆ ਕਿ ਟੈਸਟ ਲਈ ਭੇਜੇ ਗਏ ਸੈਂਪਲਾਂ ਦੇ ਅੱਜ ਪ੍ਰਾਪਤ ਨਤੀਜਿਆਂ ਵਿੱਚੋਂ 4 ਸੈਂਪਲਾਂ ਦੀ ਰਿਪੋਰਟ ਕੋਵਿਡ-19 ਪਾਜੀਟਿਵ ਪਾਈ ਗਈ ਹੈ ਅਤੇ 44 ਦੀ ਰਿਪੋਰਟ ਨੈਗੇਟਿਵ ਆਈ ਹੈ। ਹੁਣ ਤੱਕ ਕੋਵਿਡ-19 ਦੀ ਜਾਂਚ ਲਈੇ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਭੇਜੇ ਗਏ ਸੈਂਪਲਾਂ ਵਿੱਚੋਂ 1478 ਕੇਸਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਸ ਵਿੱਚੋਂ 1317 ਕੇਸਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਇਹ ਜਾਣਕਾਰੀ ਸਿਵਲ ਸਰਜਨ ਡਾ. ਅਨੂਪ ਕੁਮਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਲਗਭਗ 53 ਹੋਰ ਸੈਂਪਲ ਜਾਂਚ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਭੇਜੇ ਗਏ ਹਨ। ਜਿਹੜੇ ਮਰੀਜ਼ ਆਈਸੋਲੇਸ਼ਨ ਵਾਰਡ ਵਿਚ ਭਰਤੀ ਹਨ ਉਨ੍ਹਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਪੰਜਾਬ ਦੇ 22 ਜ਼ਿਲ੍ਹੇ ਕੋਰੋਨਾ ਦੀ ਚਪੇਟ ਵਿਚ ਹਨ। ਪੰਜਾਬ ਦੇ ਵੱਖ-ਵੱਖ ਜਿਲਿਆਂ ਵਿਚ ਕੋਰੋਨਾ ਦੀ ਲਾਗ ਦੇ ਮਰੀਜ਼ਾਂ ਦੀ ਗਿਣਤੀ ਇਸ ਤਰ੍ਹਾਂ ਹੈ। ਅੰਮ੍ਰਿਤਸਰ ਵਿਚ 287, ਜਲੰਧਰ ਵਿਚ 158, ਤਰਨ ਤਾਰਨ ਵਿਚ 161, ਲੁਧਿਆਣਾ ਵਿਚ 125, ਗੁਰਦਾਸਪੁਰ ਵਿਚ 115, ਐਸਬੀਐਸ ਨਗਰ ਵਿਚ 103, ਮੋਹਾਲੀ ਵਿਚ 95, ਪਟਿਆਲਾ ਵਿਚ 95, ਹੁਸ਼ਿਆਰਪੁਰ ਵਿਚ 89, ਸੰਗਰੂਰ ਵਿਚ 88, ਮੁਕਤਸਰ ਵਿਚ 65, ਮੋਗਾ ਵਿਚ 56, ਫਰੀਦਕੋਟ ਵਿਚ 45, ਫਿਰੋਜਪੁਰ ਵਿਚ 43, ਬਠਿੰਡਾ ਵਿਚ 40, ਫਾਜਿਲਕਾ ਵਿਚ 39, ਪਠਾਨਕੋਟ ਵਿਚ 27, ਫਤਿਹਗੜ੍ਹ ਸਾਹਿਬ ਵਿਚ 24, ਕਪੂਰਥਲਾ ਵਿਚ 23, ਬਰਨਾਲਾ ਵਿਚ 21, ਮਾਨਸਾ ਵਿਚ 20 ਅਤੇ ਰੋਪੜ ਵਿਚ 16 ਕੋਰੋਨਾ ਪਾਜੀਟਿਵ ਕੇਸ ਹਨ।
ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਅੱਜ ਸੂਬੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 1731 ਹੋ ਗਈ ਹੈ ਅਤੇ ਹੁਣ ਤੱਕ ਕੋਰੋਨਾ ਵਾਇਰਸ ਨਾਲ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 1550 ਹੈ ਅਤੇ ਕੋਰੋਨਾ ਪਾਜੀਟਿਵ 152 ਮਰੀਜ਼ ਠੀਕ ਹੋ ਚੁੱਕੇ ਹਨ। ਸੂਬੇ ਵਿਚ ਹੁਣ ਤੱਕ ਸ਼ਕੀ ਮਰੀਜ਼ਾਂ ਗਿਣਤੀ 37950 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 31219 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 5000 ਮਰੀਜ਼ਾਂ ਦੀ ਰਿਪੋਰਟ ਭੇਜੀ ਗਈ ਹੈ। ਅੱਜ ਸੂਬੇ ਦੇ 10 ਜਿਲ੍ਹਿਆਂ ਵਿਚੋਂ ਕੋਰੋਨਾ ਦੇ 87 ਨਵੇਂ ਕੇਸ ਸਾਹਮਣੇ ਆਏ, ਜਿਨ੍ਹਾਂ ਵਿਚ 11 ਤਰਨਤਾਰਨ ਵਿਚੋਂ, 24 ਗੁਰਦਾਸਪੁਰ ਵਿਚੋਂ, 1 ਬਰਨਾਲਾ ਵਿਚੋਂ, 18 ਐਸਬੀਐਸ ਨਗਰ ਵਿਚੋਂ, 1 ਬਠਿੰਡਾ ਵਿਚੋਂ, 1 ਮਾਨਸਾ ਵਿਚੋਂ, 11 ਜਲੰਧਰ ਵਿਚੋਂ, 4 ਫਤਿਹਗੜ੍ਹ ਸਾਹਿਬ ਵਿਚੋਂ, 11 ਅੰਮ੍ਰਿਤਸਰ ਵਿਚੋਂ ਅਤੇ 5 ਕਪੂਰਥਲਾ ਵਿਚੋਂ ਮਿਲੇ ਹਨ।