ਛੱਤੀਸਗੜ੍ਹ ਦੇ ਬਸਤਰ ‘ਚ ਦੋ ਵੱਖ-ਵੱਖ ਥਾਵਾਂ ‘ਤੇ ਪੁਲਿਸ ਅਤੇ ਨਕਸਲੀਆਂ ਵਿਚਾਲੇ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ। ਛੱਤੀਸਗੜ੍ਹ-ਤੇਲੰਗਾਨਾ ਸਰਹੱਦ ‘ਤੇ ਚੱਲ ਰਹੇ ਮੁਕਾਬਲੇ ‘ਚ ਹੁਣ ਤੱਕ 4 ਨਕਸਲੀ ਮਾਰੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਜਗਦਲਪੁਰ, ਸੁਕਮਾ ਅਤੇ ਦਾਂਤੇਵਾੜਾ ਵਿੱਚ ਹੋਏ ਮੁਕਾਬਲੇ ਵਿੱਚ ਇੱਕ ਮਹਿਲਾ ਮਾਓਵਾਦੀ ਮਾਰੀ ਗਈ ਹੈ।

ਤਿੰਨਾਂ ਜ਼ਿਲ੍ਹਿਆਂ ਦੇ ਬਲਾਂ ਨੇ ਮਰਜੁਮ ਇਲਾਕੇ ਵਿੱਚ ਨਕਸਲੀਆਂ ਨੂੰ ਘੇਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਵੀ ਜਵਾਨਾਂ ਨੂੰ ਵੱਡੀ ਸਫਲਤਾ ਮਿਲੀ ਹੈ। ਫਿਲਹਾਲ ਮੁਕਾਬਲਾ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬੀਜਾਪੁਰ ‘ਚ ਮਾਰਿਆ ਗਿਆ ਨਕਸਲੀ ਸੁਧਾਕਰ ਡਿਵੀਜ਼ਨਲ ਕਮੇਟੀ ਦਾ ਮੈਂਬਰ ਹੈ। ਉਸ ‘ਤੇ 8 ਲੱਖ ਰੁਪਏ ਦਾ ਇਨਾਮ ਸੀ। ਹਾਲਾਂਕਿ ਅਜੇ ਇਸ ਦੀ ਪੁਸ਼ਟੀ ਨਹੀਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
