4 new cases of Corona have : ਲੁਧਿਆਣਾ ਵਿਚ ਕੋਰਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਫਿਰ ਜ਼ਿਲੇ ਕੋਰੋਨਾ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਇਕ ਵਿਅਕਤੀ ਦੀ ਉਮਰ 31 ਸਾਲ ਦੀ ਹੈ ਅਤੇ ਉਹ ਰੇਲਵੇ ਕਾਲੋਨੀ ਦਾ ਰਹਿਣ ਵਾਲਾ ਹੈ। ਉਥੇ ਹੀ ਹਿੰਮਤ ਨਗਰ ਦੀ ਰਹਿਣ ਵਾਲੀ ਇਕ 50 ਸਾਲਾ ਔਰਤ, ਪਿੰਡ ਲਲਤੋਂ ਕਲਾਂ ਦੇ ਰਹਿਣ ਵਾਲੇ 71 ਸਾਲ ਦੇ ਵਿਅਕਤੀ ਅਤੇ ਇਕ ਵਿਅਕਤੀ ਅੰਬੇਡਕਟਰ ਨਗਰ ਦਾ ਰਹਿਣ ਵਾਲਾ ਹੈ। ਇਨ੍ਹਾਂ ਚਾਰੇ ਮਾਮਲਿਆਂ ਦੀ ਪੁਸ਼ਟੀ ਸਿਵਲ ਸਰਜਨ ਡਾ. ਬੱਗਾ ਨੇ ਕੀਤੀ।
ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਾ ਕਿ ਪਟਿਆਲਾ ਦੇ ਜੀਐਮਸੀ ਤੋਂ ਦੇਰ ਰਾਤ ਆਈ ਰਿਪੋਰਟ ਵਿਚ ਤਿੰਨ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦੋਂਕਿ ਇਕ ਸੈਂਪਲ ਦੀ ਰਿਪੋਰਟ ਡੀਐਮਸੀਐਚ ਤੋਂ ਵੀਰਵਾਰ ਨੂੰ ਆਈ ਹੈ। ਇਹ ਨਵੇਂ ਮਾਮਲੇ ਆਉਣ ਨਾਲ ਜ਼ਿਲੇ ਵਿਚ ਹੁਣ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 145 ਹੋ ਗਈ ਹੈ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਜ਼ਿਲਾ ਪ੍ਰਸ਼ਾਸਨ ਅਤੇ ਪੁਲਿਸ ਦੇ ਸਹਿਯੋਗ ਨਾਲ ਕੰਮ ਕਰ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਨੇ ਬੀਤੇ ਦਿਨ 213 ਸ਼ੱਕੀ ਮਰੀਜ਼ਾਂ ਨੂੰ ਇਕਾਂਤਵਾਸ ਵਿਚ ਭੇਜਿਆ ਹੈ।
ਇਸ ਬਾਰੇ ਦੱਸਦਿਆਂ ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਕਿਹਾ ਕਿ 145 ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ ਅਤੇ ਇਸ ਤਰ੍ਹਾਂ ਕੁਲ ਭੇਜੇ 373 ਕੋਰੋਨਾ ਸੈਂਪਲਾਂ ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 4321 ਲੋਕਾਂ ਦੇ ਕੋਰੋਨਾ ਵਾਇਰਸ ਦੇ ਟੈਸਟ ਜ਼ਿਲੇ ਵਿਚੋਂ ਕਰਵਾਏ ਜਾ ਚੁੱਕੇ ਹਨ। ਇਨ੍ਹਾਂ ਵਿਚੋਂ 4048 ਲੋਕਾਂ ਦੀ ਰਿਪੋਰਟ ਵਿਭਾਗ ਨੂੰ ਪ੍ਰਾਪਤ ਹੋਈ ਹੈ। ਉਨ੍ਹਾਂ ਵਿਚੋਂ 3867 ਵਿਅਕਤੀਆਂ ਦੇ ਟੈਸਟ ਨੈਗੇਟਿਵ ਆ ਚੁੱਕੇ ਹਨ। ਵਿਭਾਗ ਦੀਆਂ ਰੈਪਿਡ ਰਿਸਪਾਂਸ ਟੀਮਾਂ ਨੇ 156 ਵਿਅਕਤੀਆਂ ਦੀ ਸਕ੍ਰੀਨਿੰਗ ਕੀਤੀ ਹੈ ਅਤੇ ਹੁਣ ਤੱਕ 4152 ਵਿਅਕਤੀਆਂ ਨੂੰ ਕੁਆਰੰਟਾਈਨ ਕੀਤਾ ਜਾ ਚੁੱਕਾ ਹੈ।