ਮਾਨਯੋਗ ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਕਰਨ ਅਤੇ ਇੱਕ ਮਿਸਾਲ ਕਾਇਮ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਨਵੇਂ ਸਾਲ ਦੀ ਸ਼ੁਰੂਆਤ ‘ਤੇ ਲੁਧਿਆਣਾ ‘ਚ ਆਯੋਜਿਤ ਪ੍ਰੋਗਰਾਮ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 4 ਹਜ਼ਾਰ ਅਧਿਆਪਕਾਂ ਨੂੰ ਜੁਆਇਨਿੰਗ ਲੈਟਰ ਦਿੱਤੇ ਜਾਣਗੇ।
ਦੱਸ ਦੇਈਏ ਕਿ ਹੁਣ ਤੱਕ ਰਾਜ ਵਿੱਚ ਮਾਨਯੋਗ ਪੰਜਾਬ ਸਰਕਾਰ ਵੱਲੋਂ ਭਰਤੀ ਕੀਤੇ ਗਏ ਅਧਿਆਪਕਾਂ ਦੀ ਗਿਣਤੀ 10,000 ਹੋ ਗਈ ਹੈ। ਇਸ ਸਬੰਧੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਇਸ ਸਮੇਂ 6000 ਹੋਰ ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਨੁਸਾਰ ਸਾਰੇ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਜਲਦੀ ਹੀ ਮੁਕੰਮਲ ਕਰ ਲਈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ‘ਚ ਜਿੱਤਿਆ ਸੋਨ ਤਗਮਾ, 123 ਕਿੱਲੋ ਭਾਰ ਚੁੱਕ ਬਣਾਇਆ ਰਿਕਾਰਡ
ਇਸ ਸਬੰਧੀ CM ਭਗਵੰਤ ਮਾਨ ਨੇ ਵੀ ਟਵੀਟ ਕਰਕੇ ਕਿਹਾ ਹੈ ਕਿ ਅੱਸੀ ਆਪਣੇ ਵਾਅਦੇ ਮੁਤਾਬਕ ਨਵੇਂ ਸਾਲ ਦੀ ਸ਼ੂਰੁਆਤ ਰੁਜ਼ਗਾਰ ਨਾਲ ਕਰਨ ਜਾ ਰਹੇ ਹਾਂ। ਅਸੀਂ ਲੁਧਿਆਣਾ ਵਿਖੇ 3910 ਨਿਯੁਕਤੀ ਪੱਤਰ ਵੰਡਣ ਜਾ ਰਹੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਉਹ ਸਾਰਿਆਂ ਦੇ ਮਸਲੇ ਨੂੰ ਹੱਲ ਕਰਨਗੇ।
ਦੱਸਣਯੋਗ ਗੱਲ ਹੈ ਕਿ CM ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਸਰਕਾਰੀ ਸਕੂਲਾਂ ਲਈ ਬੱਸਾਂ ਚਲਾਉਣ ਦੀ ਵੀ ਗੱਲ ਕੀਤੀ ਗਈ ਹੈ। ਇਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਵਾਜਾਈ ਆਸਾਨ ਹੋ ਜਾਵੇਗੀ। ਸਰਕਾਰ ਵੱਲੋਂ ਇਸ ਸਕੀਮ ਨੂੰ ਜਲਦੀ ਮੁਕੰਮਲ ਕਰਨ ਦੀ ਗੱਲ ਕਹੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: