40 New Corona Cases : ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਅੰਮ੍ਰਿਤਸਰ ’ਚ ਕੋਰੋਨਾ ਵਾਇਰਸ ਦੇ 26, ਤਰਨਤਾਰਨ ਵਿਚ 13 ਤੇ ਫਤਿਹਗੜ੍ਹ ਸਾਹਿਬ ਤੋਂ ਇਕ ਕੋਵਿਡ-19 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਮੁੜ ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਦੇ ਵੱਡੀ ਗਿਣਤੀ ਵਿਚ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲੇ ਵਿਚ ਕੁਲ ਪੀੜਤਾਂ ਦੀ ਗਿਮਤੀ ਵੱਧ ਕੇ 296 ਹੋ ਗਈ ਹੈ, ਜਿਨ੍ਹਾਂ ਵਿਚੋਂ ਤਿੰਨ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 8 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਤਰਨਤਾਰਨ ਜ਼ਿਲੇ ਵਿਚ ਵੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 157 ਹੋ ਗਈ ਹੈ। ਜ਼ਿਕਰਯੋਗ ਹੈ ਕਿ ਤਰਨਤਾਰਨ ਵਿਚ ਅੱਜ ਕੋਰੋਨਾ ਦੇ ਇਕੱਠੇ 13 ਮਾਮਲੇ ਸਾਹਮਣੇ ਆਏ ਹਨ। ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ ਆਈ ਰਿਪੋਰਟ ’ਚ ਜ਼ਿਲੇ ਵਿਚ 13 ਹੋਰ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਥੇ ਦੱਸ ਦੇਈਏ ਕਿ ਪਾਜ਼ੀਟਿਵ ਆਏ ਮਰੀਜ਼ਾਂ ਵਿਚ ਜ਼ਿਆਦਾਤਰ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਬੁੱਧਵਾਰ ਨੂੰ ਵੀ ਤਰਨਤਾਰਨ ਜ਼ਿਲੇ ਵਿਚ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਸੀ, ਜਿਥੇ ਇਕੋ ਸਮੇਂ ’ਚ ਕੋਰੋਨਾ ਦੇ 57 ਮਾਮਲੇ ਸਾਹਮਣੇ ਆਏ ਸਨ।
ਦੱਸ ਦੇਈਏ ਕਿ ਫਤਿਹਗੜ੍ਹ ਸਾਹਿਬ ਤੋਂ ਵੀ ਅੱਜ ਇਕ ਹੋਰ ਪਾਜ਼ੀਟਿਵ ਕੇਸ ਮਿਲਿਆ ਹੈ, ਜਿਸ ਨਾਲ ਜ਼ਿਲੇ ਵਿਚ ਹੁਣ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 19 ਹੋ ਗਈ ਹੈ। ਇਹ ਮਾਮਲੇ ਵੀ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਆਉਣ ਵਾਲੇ ਸ਼ਰਧਾਲੂਆਂ ਨਾਲ ਸਬੰਧਤ ਹਨ, ਜੋਕਿ ਫਤਿਹਗੜ੍ਹ ਸਾਹਿਬ ਦੀ ਮਾਤਾ ਗੁਜਰੀ ਸਰਾਂ ਫਤਿਹਗੜ੍ਹ ਸਾਹਿਬ ’ਚ ਸਿਹਤ ਸਿਹਤ ਵਿਭਾਗ ਵੱਲੋਂ ਇਕਾਂਤਵਾਸ ਕੀਤੇ ਹੋਏ ਹਨ। ਇਸ ਸਬੰਧੀ ਫਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਐੱਨ. ਕੇ. ਅਗਰਵਾਲ ਨੇ ਦੱਸਿਆ ਕਿ ਬੀਤੇ ਦਿਨੀਂ 150 ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚੋਂ 80 ਦੀ ਰਿਪੋਰਟ ਨੈਗੇਟਿਵ ਪਾਈ ਗਈ ਸੀ, ਜਦਕਿ ਇਕ ਰਿਪੋਰਟ ਪਾਜ਼ੀਟਿਵ ਆਈ ਹੈ। ਵਿਬਾਘ ਦਾ ਕਹਿਣਾ ਹੈ ਕਿ 19 ਕੇਸਾਂ ਦੇ ਬਾਵਜੂਦ ਜ਼ਿਲੇ ਵਿਚ ਕੋਰੋਨਾ ਦੀ ਸਥਿਤੀ ਕਾਬੂ ਵਿਚ ਹੈ।