42 Corona Positive cases : ਰੋਜਾਨਾ ਸੂਬੇ ਵਿਚ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਬਹੁਤ ਤੇਜੀ ਨਾਲ ਵਧ ਰਹੀ ਹੈ। ਅੱਜ ਜਿਲ੍ਹਾ ਗੁਰਦਾਸਪੁਰ ਵਿਖੇ ਕੋਰੋਨਾ ਬਲਾਸਟ ਹੋਇਆ ਜਦੋਂ ਇਕੋਦਮ 42 ਨਵੇਂ ਕੋਰੋਨਾ ਪਾਜੀਟਿਵ ਕੇਸ ਸਾਹਮਣੇ ਆਏ। ਇਹ ਜਾਣਕਾਰੀ ਸਿਵਲ ਸਰਜਨ ਡਾ. ਕ੍ਰਿਸਨ ਚੰਦ ਨੇ ਦਿੱਤੀ। ਇਸ ਤਰ੍ਹਾਂ ਜਿਲ੍ਹਾ ਗੁਰਦਾਸਪੁਰ ਵਿਖੇ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਵਧ ਕੇ 77 ਹੋ ਗਈ ਹੈ। ਇਨ੍ਹਾਂ ਵਿਚੋਂ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ ਤੇ ਬਾਕੀਆਂ ਦਾ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਅਨੁਸਾਰ ਜਿਨ੍ਹਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ ਉਨ੍ਹਾਂ ਵਿਚੋਂ ਵਧੇਰੇ ਸ੍ਰੀ ਹਜੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ ਲਈ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਕੋਰੋਨਾ ਪਾਜੀਟਿਵ ਆਉਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪੰਜਾਬ ਵਿਚ ਤਾਜਾ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦੇ ਅੰਮ੍ਰਿਤਸਰ ’ਚ 215, ਲੁਧਿਆਣਾ ’ਚ 122, ਜਲੰਧਰ ’ਚ 136, ਮੋਹਾਲੀ ’ਚ 94, ਪਟਿਆਲਾ ’ਚ 87, ਹੁਸ਼ਿਆਰਪੁਰ ’ਚ 86, ਤਰਨਤਾਰਨ ’ਚ 40, ਪਠਾਨਕੋਟ ’ਚ 27, ਮਾਨਸਾ ’ਚ 16, ਕਪੂਰਥਲਾ ’ਚ 15, ਫਰੀਦਕੋਟ ’ਚ 6, ਸੰਗਰੂਰ ’ਚ 66, ਨਵਾਂਸ਼ਹਿਰ ’ਚ 85, ਰੂਪਨਗਰ ’ਚ 16, ਫਿਰੋਜ਼ਪੁਰ ’ਚ 41, ਬਠਿੰਡਾ ’ਚ 35, ਫਤਿਹਗੜ੍ਹ ਸਾਹਿਬ ’ਚ 16, ਬਰਨਾਲਾ ’ਚ 19, ਫਾਜ਼ਿਲਕਾ ’ਚ 4, ਮੋਗਾ ’ਚ 28, ਮੁਕਤਸਰ ਸਾਹਿਬ ’ਚ 50 ਪੀੜਤਾਂ ਦੀ ਪੁਸ਼ਟੀ ਹੋਈ ਹੈ ਤੇ ਹੁਣ ਤਕ ਪੰਜਾਬ ਵਿਚ ਕੁੱਲ 24 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ।